Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ

February 22, 2024 01:34 PM
SehajTimes

ਪਟਿਆਲਾ : ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿੱਚ ਸੋਸਾਇਟੀ ਦੇ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਸਮਾਜ ਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਐਸ.ਪੀ.ਸੀ.ਏ ਦਾ ਉਦੇਸ਼ ਪਸ਼ੂਆਂ ਦੀ ਭਲਾਈ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਨਵਰਾਂ ਪ੍ਰਤੀ ਹਮਦਰਦੀ ਤੇ ਭਲਾਈ ਨੂੰ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ।  
ਮੀਟਿੰਗ ਦੌਰਾਨ ਉਨ੍ਹਾਂ ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਸਬੰਧਤ ਵਿਭਾਗ ਨੂੰ ਐਂਬੂਲੈਂਸ ਖਰੀਦਣ ਲਈ ਕਾਰਵਾਈ ਅਰੰਭਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਐਨੀਮਲ ਬਰਥ ਕੰਟਰੋਲ (ਏ. ਬੀ. ਸੀ.) ਪ੍ਰੋਗਰਾਮ ਤਹਿਤ ਮਿਊਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਦਾ ਰੀਵਿਊ ਕਰਨ ਲਈ ਕਿਹਾ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹੋਰ ਲੋਕਾਂ ਨੂੰ ਵੀ ਸੁਸਾਇਟੀ ਦੇ ਮੈਂਬਰ ਬਣਾਉਣ ਲਈ ਕਾਰਵਾਈ ਜਲਦੀ ਨੇਪਰੇ ਚਾੜ੍ਹੀ ਜਾਵੇ। ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜੇ.ਡੀ. ਨੇ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਮੇਂ 'ਤੇ ਟੀਕਾਕਰਨ ਮੁਹਿੰਮ ਚਲਾਈ ਜਾਂਦੀ ਹੈ, ਪਰ ਪਸ਼ੂ ਪਾਲਕ ਕਈ ਵਾਰ ਟੀਕਾਕਰਨ ਕਰਵਾਉਣ ਤੋਂ ਇਨਕਾਰ ਕਰ ਦਿੰਦੇ ਹਨ, ਜਿਸ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ ਰਹਿੰਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਟੀਕਾਕਰਨ ਮੁਹਿੰਮ ਸਮੇਂ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ