Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

February 22, 2024 01:49 PM
SehajTimes
ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦਾ ਕੰਮ ਜਲਦ ਨੇਪਰੇ ਚਾੜ੍ਹਿਆ ਜਾਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 143 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ 37 ਬਣ ਗਏ ਹਨ ਤੇ 76 ਸਬੰਧੀ ਕੰਮ ਜਾਰੀ ਹੈ। ਇਹਨਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 344 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਨਾਲ ਵਧੀਕ ਡਿਪਟੀ ਕਮਿਸ਼ਨਰ ਨੇ ਐਮਪੀਲੈਡ ਤਹਿਤ ਬਕਾਇਆ ਪ੍ਰੋਜੈਕਟਾਂ ਨੂੰ ਫੌਰੀ ਸਿਰੇ ਚੜ੍ਹਾਉਣ ਦੇ ਨਿਰਦੇਸ਼ ਵੀ ਦਿੱਤੇ। ਸ਼੍ਰੀਮਤੀ ਚੌਧਰੀ ਨੇ ਪਖਾਨਿਆਂ, ਛਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
 
 
ਪਿੰਡਾਂ ਵਿੱਚ ‘ਅੰਮ੍ਰਿਤ ਸਰੋਵਰ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਏ ਜਾਣ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਛਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੁਦ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ ਨਿਗਰਾਨੀ ਕਰਨ। ਪਿੰਡਾਂ ਦੀ ਸਾਫ ਸਫਾਈ ਅਹਿਮ ਮਕਸਦ ਹੈ, ਜਿਸ ਵਾਸਤੇ ਜ਼ਿਲ੍ਹੇ ਦੇ ਬੀ.ਡੀ.ਓਜ਼ ਖੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿਚ ਬਦਲਿਆ ਜਾ ਸਕੇ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ