Friday, May 17, 2024

Malwa

ਸੁਨਾਮ ਕਾਲਜ਼ ਦੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਵਿਧੀ ਸਮਝਾਈ

February 22, 2024 05:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਡਾ ਹਰਵਿੰਦਰ ਸਿੰਘ ਦੀ  ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਅਤੇ ਐਨ .ਐਸ. ਐਸ ਵਿਭਾਗ ਦੁਆਰਾ ਕਾਲਜ ਵਿਦਿਆਰਥੀਆਂ ਦੀਆਂ ਮੋਕਪੋਲ ਗਤੀਵਿਧੀਆਂ ਕੀਤੀਆਂ ਗਈਆਂ ਜਿਸ ਵਿੱਚ ਇੱਕ ਆਰਜੀ ਚੋਣ ਬੂਥ ਕੇਂਦਰ ਦਾ ਨਿਰਮਾਣ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਚੋਣ ਬੂਥ ਕੇਂਦਰ ਦੇ ਚੋਣ ਪ੍ਰਕਿਰਿਆ ਅਧਿਕਾਰੀ ਬਨਾਉਣ ਉਪਰੰਤ ਮੋਕ ਪੋਲ ਵਿਧੀ ਰਾਹੀਂ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਕਾਲਜ ਸਵੀਪ ਗਤੀਵਿਧੀਆ ਦੇ ਇੰਚਾਰਜ ਪ੍ਰੋਫੈਸਰ ਦਰਸ਼ਨ ਕੁਮਾਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਇੱਕ ਜਰੂਰੀ ਕਰਤੱਵ ਸਮਝਦੇ ਹੋਏ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਰਖਿਆਂ ਵੱਲੋਂ ਲੜੇ ਲੰਮੇ ਸੰਘਰਸ਼ ਤੋਂ ਬਾਅਦ ਮਿਲੇ ਵੋਟ ਪਾਉਣ ਦੇ ਅਧਿਕਾਰ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਮੈਡਮ ਅਚਲਾ ਸਿੰਗਲਾ, ਐਨ .ਐਸ .ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਚਮਕੌਰ ਸਿੰਘ , ਡਾ.ਮਨੀਤਾ ਜੋਸ਼ੀ ,ਪ੍ਰੋ ਦਲਜੀਤ ਸਿੰਘ, ਪ੍ਰੋ ਪਰਮਿੰਦਰ ਕੌਰ, ਪ੍ਰੋ ਪ੍ਰਭਜੀਤ ਕੌਰ ਹਾਜ਼ਰ ਸਨ।

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ