Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਾ. ਬਲਵੀਰ ਸਿੰਘ ਵੱਲੋਂ ਅੰਤਰ ਪੌਲੀਟੈਕਨਿਕ ਤਿੰਨ ਰੋਜ਼ਾ ਯੁਵਕ ਮੇਲੇ ਦਾ ਉਦਘਾਟਨ

February 22, 2024 05:15 PM
SehajTimes

ਪਟਿਆਲਾ : ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਪੰਜਾਬ ਰਾਜ ਤਕਨੀਕੀ ਸੰਸਥਾਵਾਂ ਦੀ ਸਪੋਰਟਸ ਬਾਡੀ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੀ ਮੇਜ਼ਬਾਨੀ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਰਾਜ ਪੱਧਰੀ ਯੁਵਕ ਮੇਲੇ ਦਾ ਉਦਘਾਟਨ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਡਾ ਬਲਵੀਰ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵਧਾਈ ਦਿੰਦਿਆਂ ਪੀ ਟੀ ਆਈ ਐਸ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੇ ਇਸ ਉਪਰਾਲੇ ਨੂੰ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਮੀਲ ਪੱਥਰ ਦੱਸਿਆ। ਉਹਨਾਂ ਨੇ ਸੰਗੀਤ ਦੀ ਤੁਲਨਾ ਮੈਡੀਟੇਸ਼ਨ ਨਾਲ ਕਰਦਿਆਂ ਉਦਾਹਰਨਾਂ ਸਹਿਤ ਇਸ ਨੂੰ ਡਾਕਟਰੀ ਇਲਾਜ ਤੋਂ ਉੱਤਮ ਦੱਸਦਿਆਂ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰਕ ਦਾਇਰੇ ਨੂੰ ਵਿਸ਼ਾਲ ਕਰਨ ਹਿਤ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਦੇ ਮੁੱਖ ਟੀਚਿਆਂ ਵਿਚ ਤਕਨੀਕੀ ਸਿੱਖਿਆ ਵਿਸ਼ੇਸ਼ ਕਰਕੇ ਪੌਲੀਟੈਕਨਿਕ ਸਿੱਖਿਆ ਨੂੰ ਪ੍ਰਫੁਲਿਤ ਕਰਕੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਸਭਿਆਚਾਰਕ ਮੇਲੇ ਦੀ ਪ੍ਰਧਾਨਗੀ ਵਿਭਾਗ ਦੇ ਵਧੀਕ ਡਾਇਰੈਕਟਰ ਕਮ ਪੈਟਰਨ ਪੀ ਟੀ ਆਈ ਐਸ ਮੋਹਨਵੀਰ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ  ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਰਕਾਰੀ ਪੌਲੀਟੈਕਨਿਕ ਕਾਲਜ ਦੇ  ਮੀਡੀਆ ਇੰਚਾਰਜ ਪ੍ਰੋ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਯੁਵਕ ਮੇਲੇ ਦੌਰਾਨ ਪੰਜਾਬ ਦੇ 25 ਤੋਂ ਵਧੇਰੇ ਪੌਲੀਟੈਕਨਿਕ ਕਾਲਜਾਂ ਦੇ ਲਗਭਗ 400 ਵਿਦਿਆਰਥੀ ਵੱਖ ਵੱਖ ਵੰਨਗੀਆਂ ਵਿਚ ਭਾਗ ਲੈਣਗੇ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਦੇ ਮੁਕਾਬਲੇ ਤੋਂ ਕੀਤੀ ਗਈ, ਜਿਸ ਵਿਚ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਲੁਧਿਆਣਾ ਨੇ ਦੂਸਰਾ, ਮਿਹਰ ਚੰਦ ਪੌਲੀਟੈਕਨਿਕ ਜਲੰਧਰ ਨੇ ਅਤੇ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਪੀ ਟੀ ਆਈ ਐਸ ਦੇ ਪ੍ਰਧਾਨ ਪਰਮਵੀਰ ਮੱਤੇਵਾਲ ਨੇ ਦੱਸਿਆ ਕਿ ਇਹਨਾਂ ਮੇਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਮੇਲ ਕਰਵਾ ਕੇ ਰੰਗਲੇ ਪੰਜਾਬ ਦੀ ਸਿਰਜਣਾ ਵਿਚ ਯੋਗਦਾਨ ਪਾਉਣਾ ਹੈ। ਰੰਗੋਲੀ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਲੁਧਿਆਣਾ ਨੇ ਪਹਿਲਾ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਦੂਸਰਾ ਅਤੇ ਜਲੰਧਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ, ਰਾਜ ਕੁਮਾਰ ਚੋਪੜਾ, ਪ੍ਰਿੰਸੀਪਲ  ਡਾ ਅੰਕੁਸ਼ ਕਾਂਸਲ  ਥਾਪਰ ਪੌਲੀਟੈਕਨਿਕ ਕਾਲਜ, ਪੀ ਟੀ ਆਈ ਐਸ ਦੇ ਸਕੱਤਰ ਰਾਮ ਸਰੂਪ ਆਰਗੇਨਾਈਜ਼ਿੰਗ ਸਕੱਤਰ ਯਸ਼ਪਾਲ ਪਠਾਣੀਆ ਵਰਕਿੰਗ ਕਮੇਟੀ ਮੈਂਬਰ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਦਵਿੰਦਰ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਪ੍ਰੋ ਜਸਪ੍ਰੀਤ ਸਿੰਘ ਅਤੇ ਮੈਡਮ ਅਮਨਪ੍ਰੀਤ ਕੌਰ ਵੱਲੋਂ ਨਿਭਾਈ ਗਈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ