Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੁਣ ਪਰਗਟ ਸਿੰਘ ਦਾ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲਾ

April 28, 2021 09:11 PM
SehajTimes

2017 ਦੀਆਂ ਚੋਣਾਂ ਸਮੇਂ ਲੋਕਾਂ ਨੇ ਕਾਂਗਰਸ 'ਤੇ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ 'ਤੇ ਭਰੋਸਾ ਕੀਤਾ 

ਚੰਡੀਗੜ੍ਹ : ਨਵਜੋਤ ਸਿੰਘ ਮਗਰੋਂ ਹੁਣ ਵਿਧਾਇਕ ਪਰਗਟ ਸਿੰਘ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਕੀਤਾ ਹੈ। ਮੁੱਖ ਮੰਤਰੀ ਨਾਲ ਮੀਟਿੰਗ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਜਿਹੜੇ ਮੰਤਰੀਆਂ ਤੇ ਵਿਧਾਇਕਾਂ ਨੂੰ ਲੱਗ ਰਿਹਾ ਹੈ ਕਿ ਸਰਕਾਰ ਠੀਕ ਕੰਮ ਕਰ ਰਹੀ ਹੈ, ਉਹ ਸਰਕਾਰ ਦੀ ਖੁੱਲ੍ਹ ਕੇ ਪ੍ਰੋੜਤਾ ਕਰਨ। ਪਰਗਟ ਸਿੰਘ ਨੇ ਇੱਥੋਂ ਤਕ ਕਹਿ ਦਿੱਤਾ ਕਿ 2017 ਦੀਆਂ ਚੋਣਾਂ ਸਮੇਂ ਲੋਕਾਂ ਨੇ ਕਾਂਗਰਸ 'ਤੇ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ 'ਤੇ ਭਰੋਸਾ ਕੀਤਾ ਸੀ ਕਿਉਂਕਿ ਕੈਪਟਨ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵੀ ਸਿੱਧੂ ਸਮੇਤ ਕਈ ਤਤਕਾਲੀ ਅਕਾਲੀ ਮੰਤਰੀਆਂ ਨੂੰ ਜੇਲ੍ਹੀਂ ਡੱਕਿਆ ਸੀ ਅਤੇ ਹੁਣ ਚਾਰ ਸਾਲਾਂ ਬਾਅਦ ਵੀ ਉਹੀ ਹਾਲ ਹੈ। ਕੈਪਟਨ ਨੇ ਮਾਫ਼ੀਆ ਰਾਜ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ 2019 ਵਿਚ ਬੇਅਦਬੀ, ਨਸ਼ੇ, ਟਰਾਂਸਪੋਰਟ ਸਮੇਤ ਹੋਰਨਾਂ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਚਾਰ ਪੰਜ ਵਿਧਾਇਕ ਨਾਜਾਇਜ਼ ਰੇਤ ਮਾਈਨਿੰਗ ਕਰਦੇ ਹਨ ਤਾਂ ਮੁੱਖ ਮੰਤਰੀ ਉਨ੍ਹਾਂ ਨੂੰ ਠੋਕ ਦਿੰਦੇ। ਮੁੱਖ ਮੰਤਰੀ 'ਤੇ ਤਾਬੜ ਤੋੜ ਹਮਲੇ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਲੋਕ ਕੈਪਟਨ ਨੂੰ ਪੰਜਾਬ ਦਾ ਬੈਸਟ ਬੇ੍ਨ (ਵਧੀਆ ਦਿਮਾਗੀ ਬੰਦਾ) ਸਮਝਦੇ ਸਨ, ਪਰ ਕੈਪਟਨ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਾਂਦੇ-ਜਾਂਦੇ ਹੀ ਕੈਪਟਨ ਨੂੰ ਕੁਝ ਕਰ ਦੇਣਾ ਚਾਹੀਦਾ ਹੈ।

ਕੋਟਕਪੂਰਾ ਗੋਲ਼ੀ ਕਾਂਡ ਬਾਰੇ ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਖ਼ੁਸ਼ ਹੋ ਰਹੀ ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਪਰਗਟ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਕਿਉਂ ਖ਼ੁਸ਼ ਹੋ ਰਹੇ ਹਨ। ਡੇਰਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪਹਿਰਾਵੇ ਵਰਗੀ ਪੁਸ਼ਾਕ ਪਾਉਣੀ, ਡੇਰਾ ਮੁਖੀ ਨੂੰ ਮਾਫ਼ੀ ਦੇਣੀ, ਗੁਰੂ ਗ੍ੰਥ ਸਾਹਿਬ ਦੀ ਚੋਰੀ ਤੇ ਫਿਰ ਅੰਗ ਗਲ਼ੀਆਂ ਵੀ ਰੁਲ਼ਣੇ, ਗੋਲ਼ੀ ਕਾਂਡ ਵਰਗੀਆਂ ਘਟਨਾਵਾਂ ਉਨ੍ਹਾਂ ਦੇ ਰਾਜ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਦੀ ਅਸਲ ਜੜ੍ਹ ਨੂੰ ਕੋਈ ਨਹੀਂ ਫੜ ਰਿਹਾ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ