Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਖੂਨਦਾਨ ਕੈਂਪ

February 22, 2024 05:46 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਤਹਿਤ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ਼ ਖੂਨਦਾਨ ਕੈਂਪ ਲਗਵਾਇਆ ਗਿਆ। ਸੰਨੀ ਓਬਰਾਏ ਆਰਟਸ ਆਡੀਟੋਰਿਅਮ ਵਿਖੇ ਲਗਾਏ ਇਸ ਕੈਂਪ ਦੌਰਾਨ 151 ਵਲੰਟੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਖੂਨਦਾਨ ਕੈਂਪ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਵਲੰਟੀਅਰਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ਼ ਸ਼ਰੀਰ ਨੂੰ ਕੋਈ ਨੁਕਸਾਨ ਨਹੀ ਹੁੰਦਾ ਸਗੋਂ ਨਵਾਂ ਖੂਨ ਬਣਨ ਵਿੱਚ ਮਦਦ ਹੁੰਦੀ ਹੈ। ਅਜਿਹਾ ਕਰ ਕੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਰਕਾਰੀ ਰਜਿੰਦਰਾ ਹਸਪਤਾਲ ਵੱਲੋ ਡੇਂਗੂ ਦੇ ਮਰੀਜ਼ਾਂ ਦੀ ਵਧਦੀ ਹੋਈ ਗਿਣਤੀ ਅਤੇ ਖੂਨ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 210 ਵਲੰਟੀਅਰਾਂ ਅਤੇ ਕਰਮਚਾਰੀਆਂ ਵੱਲੋ ਰਜਿਸਟ੍ਰੇਸ਼ਨ ਕਰਵਾਈ ਗਈ ਜਿਸ ਵਿੱਚੋ 151 ਵਲੰਟੀਅਰਜ਼ ਅਤੇ ਕਰਮਚਾਰੀਆਂ ਵੱਲੋ ਖੂਨਦਾਨ ਕੀਤਾ ਗਿਆ।
 
 
ਕੈਂਪ ਦੇ ਆਯੋਜਨ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਅਭਿਨਵ ਭੰਡਾਰੀ ਅਤੇ 75 ਵਲੰਟੀਅਰਾਂ ਨੇ ਭਾਗ ਲਿਆ।  ਇਨਾਂ ਵੰਲਟੀਅਰਾਂ ਵੱਲੋਂ ਕਲਾਸਾਂ ਵਿਚ ਜਾ-ਜਾ ਕੇ ਖੂਨਦਾਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋ. ਮਮਤਾ ਸ਼ਰਮਾ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਡਾ. ਸੁਖਵਿੰਦਰ ਸਿੰਘ ਦੀ ਟੀਮ ਅਤੇ  ਵਲੰਟੀਅਰਾਂ ਦਾ ਇਸ ਮਹਾਨ ਕਾਰਜ ਵਿਚ ਜੁੜਨ ਦੇ ਧੰਨਵਾਦ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ