Sunday, November 02, 2025

Malwa

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

February 22, 2024 05:55 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਭਗਤ ਬਾਬਾ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ। ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਸੰਦੌੜ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਸਰਦਾਰ ਬਿਕਰ ਸਿੰਘ ਸੰਦੌੜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਪੂਰੇ ਨਗਰ ਨਿਵਾਸੀਆ ਵਲੋਂ ਆਪਣੀਆ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਨਗਰ ਕੀਰਤਨ ਦੌਰਾਨ ਹੈਂਡ ਗ੍ਰੰਥੀ ਭਾਈ ਦਰਸ਼ਨ ਸਿੰਘ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।

ਇੰਟਰਨੈਸ਼ਨਲ ਢਾਡੀ ਜੱਥਾ ਜਥੇਦਾਰ ਗਿਆਨੀ ਜਸਵੰਤ ਸਿੰਘ ਦੀਵਾਨਾ ਜੱਥਿਆ ਵੱਲੋਂ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ ਗਿਆ। ਤਕਰੀਬਨ ਨਗਰ ਦੇ ਹਰ ਪੜਾਵਾਂ ਫਲ ਫਰੂਟ,ਚਾਹ ਪਕੌੜੇ, ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਜਿਜ ਵਿਚ ਬੱਸ ਅੱਡਾ ਸੰਦੌੜ ਮੇਨ ਚੌਕ ਵਿਖੇ ਮਹੰਤ ਮਲਕ, ਮਹੰਤ ਕਾਜਲ, ਮਹੰਤ ਮੁਸਕਾਨ, ਜੱਸਾਂ ਭਲਵਾਨ ਮਲੋਦ ਵਲੋਂ ਚਾਹ , ਤੰਦੂਰੀ ਰੋਟੀ ਹਲਵਾ ਸੋਲਿਆ ਅਤੇ ਪਨੀਰ ਸਬਜ਼ੀਆਂ ਲੰਗਰ ਲਗਾਏ ਗਏ। ਇਸ ਮੌਕੇ ਸੇਵਾਦਾਰਾਂ ਤੇ ਬੀਬੀਆ ਵੱਲੋਂ ਕੀਤਰਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਪ੍ਰਧਾਨ ਬਿਕਰ ਸਿੰਘ, ਮੁਖਤਿਆਰ ਸਿੰਘ, ਨਿਰਪਾਲ ਸਿੰਘ ਪੱਪੀ , ਮਾਂ ਸੁਖਵੀਰ ਸਿੰਘ, ਅਵਤਾਰ ਸਿੰਘ, ਬਾਬਲ , ਜਸਕੀਰਤ ਨਿੱਕੂ ਪ੍ਰਧਾਨ ਅਮਰਜੀਤ ਸਿੰਘ ,ਹੈੱਡ ਗ੍ਰੰਥੀ ਦਰਸ਼ਨ ਸਿੰਘ , ਸਰਪੰਚ , ਜਗਰੂਪ ਸਿੰਘ , ਕਾਲਾ ਜੱਥੇਦਾਰ ,ਅਵਤਾਰ ਸਿੰਘ, ਬੈਂਡ ਮਾਸਟਰ ਪਾਰਟੀ ਨੇ ਆਪਣੇ ਕਰਤੱਵ ਵਿਖਾਏ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ