Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

February 22, 2024 06:18 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ  ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ। ਜਿਹੜੇ ਕੰਮ ਅਜੇ ਤੱਕ ਕਿਸੇ ਵੀ ਕਾਰਨ ਸ਼ੁਰੂ ਨਹੀਂ ਹੋਏ ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ । ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਦੇਰੀ ਤੇ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਸਮੂਹ ਅਧਿਕਾਰੀ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ ।ਉਨ੍ਹਾਂ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਕਾਰਜਕਾਰੀ ਇੰਜੀ.ਜਲ ਸਪਲਾਈ ਤੇ ਸੈਨੀਟੇਸ਼ਨ ਮਾਲੇਰਕੋਟਲਾ ਗੁਰਵਿੰਦਰ ਸਿੰਘ, ਕਾਰਜਕਾਰੀ ਇੰਜੀ. ਪੀ.ਐਸ.ਪੀ.ਸੀ.ਐਲ, ਮਾਲੇਰਕੋਟਲਾ ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਅਹਿਮਦਗੜ੍ਹ ਅਤੇ ਅਮਰਗੜ੍ਹ ਅਮਨਦੀਪ ਸਿੰਘ, ਕਾਰਜ ਸਾਧਕ ਅਫਸਰ, ਨਗਰ ਕੌਂਸਲ ਮਾਲੇਰਕੋਟਲਾ ਅਪਰਅਪਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰੁਪਿੰਦਰ ਕੌਰ, ਜਿਲ੍ਹਾ ਭਲਾਈ ਅਫਸਰ ਮੁੱਕਲ ਬਾਵਾ, ਜਿਲ੍ਹਾ ਖੇਡ ਅਫਸਰ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

Have something to say? Post your comment