Wednesday, September 17, 2025

Malwa

ਸਾਬਕਾ ਪ੍ਰਧਾਨ ਭਾਈ ਲੋਂਗੋਵਾਲ ਰਾਜਿੰਦਰਾ ਹਪਸਤਾਲ ’ਚ ਜ਼ਖ਼ਮੀਆਂ ਦਾ ਹਾਲ ਜਾਣਨ ਪੁੱਜੇ

February 22, 2024 06:23 PM
Daljinder Singh Pappi

ਪਟਿਆਲਾ :  ਦਿੱਲੀ ਜਾਣ ਲਈ ਸੰਭੂ ਬਾਰਡਰ ਸਮੇਤ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ’ਤੇ ਅੱਜ ਬਾਰਡਰ ’ਤੇ ਤਾਇਨਾਤ ਹਰਿਆਣਾ ਪੁਲਿਸ ਵੱਲੋਂ ਡਰੋਨ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਚਲਾਈ ਗੋਲੀ ਨਾਲ ਜ਼ਖਮੀਆਂ ਹੋਏ ਬਹੁਤ ਸਾਰੇ ਵਿਅਕਤੀਆਂ ਨੂੰ ਅੱਜ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪੁੱਜੇ। ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਹੋਏ ਸਰਕਲ ਪ੍ਰਧਾਨ ਜਗਰਾਜ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਿਟਲਰਸ਼ਾਹੀ ਚਿਹਰਾ ਬੇਨਕਾਬ ਹੋ ਗਿਆ, ਜੋ ਦੇਸ਼ ਦੇ ਅੰਨਦਾਤਾ ਦੀਆਂ ਮੰਗਾਂ ਮੰਨਣ ਬਦਲੇ ਉਨ੍ਹਾਂ ਨੂੰ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਰੋਕਣਾ ਚਾਹੁੰਦਾ, ਜਿਸ ਨਾਲ ਲੋਕਤੰਤਰ ਦਾ ਘਾਣ ਹੁੰਦਾ ਵੇਖਿਆ ਜਾ ਸਕਦਾ ਅਤੇ ਗਲਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਬਾਰਡਰਾਂ ’ਤੇ ਜੋ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਹੈ, ਜੋ ਵਾਰ ਵਾਰ ਮੀਟਿੰਗਾਂ ਬੁਲਾ ਕੇ ਗੱਲਬਾਤ ਕਰਕੇ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀਂ ਕੱਢ ਸਕੀ। ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਰਵੱਈਆ ਸਹੀ ਢੰਗ ਵਾਲਾ ਰੱਖਣਾ ਚਾਹੀਦਾ ਕਿਉਂਕਿ ਕਿਸਾਨ ਦੇਸ਼ ਲਈ ਰੀੜ ਦੀ ਹੱਡੀ ਹਨ, ਜੋ ਉਨ੍ਹਾਂ ਨਾਲ ਹੀ ਅਜਿਹਾ ਵਿਵਹਾਰ ਹੋਵੇਗਾ ਤਾਂ ਆਮ ਨਾਗਰਿਕ ਆਪਣੇ ਅਧਿਕਾਰਾਂ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇ। ਭਾਈ ਲੌਂਗੋਵਾਲ ਨੇ ਕਿਹਾ ਕਿ ਜਬਰ ਦੇ ਨਾਲ ਕਿਸਾਨਾਂ ਨੂੰ ਇਸ ਤਰ੍ਹਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਜਬਰ ਅਤੇ ਜ਼ੁਲਮ ਦੇ ਖਿਲਾਫ ਕਿਸਾਨ ਭਰਾਵਾਂ ਨੇ ਪਹਿਲਾਂ ਹੀ ਕੇਂਦਰ ਵਿਚ ਬੈਠੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਸੀ ਅਤੇ ਇਸ ਵਾਰ ਹੀ ਸਰਕਾਰ ਨੂੰ ਬੈਕਫੁੱਟ ’ਤੇ ਜਾਣ ਲਈ ਕਿਸਾਨ ਮਜਬੂਰ ਕਰ ਦੇਣਗੇ ਇਸ ਤੋਂ ਪਹਿਲਾਂ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇ ਸਰਕਾਰ ਨੂੰ ਦੋ ਸਾਲ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਾਲੇ ਪਾਸੇ ਕੋਈ ਯੋਗ ਕਦਮ ਚੁੱਕਣਾ ਚਾਹੀਦਾ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ