Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

February 22, 2024 06:51 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ ਝਲਕਦੀ ਪਾਰਦਰਸ਼ਤਾ ਹੀ ਇਸ ਦੀ ਮੁੱਖ ਵਿਸ਼ੇਸ਼ਤਾ ਹੈ। ਸਕੀਮ ਤਹਿਤ ਪੈਕ ਕੀਤੀ ਕਣਕ/ਆਟਾ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013 ਦੇ ਤਹਿਤ ਲਾਭਪਾਤਰੀਆਂ ਨੂੰ ਮਾਡਲ ਫੇਅਰ ਪ੍ਰਾਈਸ ਸ਼ਾਪ (ਵਾਜਿਬ ਮੁੱਲ ਦੀਆਂ ਦੁਕਾਨਾਂ) ਰਾਹੀਂ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਘਰੋ-ਘਰੀ ਪਹੁੰਚਾਇਆ ਜਾ ਰਿਹਾ ਹੈ। ਇਹ ਗੱਲ ਅੱਜ ਇਥੇ ਅਨਾਜ ਭਵਨ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ੋਰ ਦੇ ਕੇ ਆਖੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਕੀਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ਤੋਂ ਫੀਡਬੈਕ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
 
 
 
ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਸੂਬੇ ਭਰ ’ਚ ਕੁੱਲ 627 ਮਾਡਲ ਫੇਅਰ ਪ੍ਰਾਈਸ ਸ਼ਾਪਸ ਚੱਲ ਰਹੀਆਂ ਹਨ ਅਤੇ ਹੁਣ ਤੱਕ ਇਨ੍ਹਾਂ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਦੀ ਗਿਣਤੀ 6.36 ਲੱਖ ਤੋਂ ਟੱਪ ਗਈ ਹੈ। ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਸਮੇਂ ਵੰਡ ਦੇ ਕੰਮ ਵਿੱਚ ਜਲੰਧਰ ਜ਼ਿਲ੍ਹਾ ਮੋਹਰੀ ਹੈ। ਸੂਬੇ ਵਿੱਚ ਕਣਕ ਵੰਡਣ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਾਲ 31 ਮਾਰਚ ਤੱਕ ਵੰਡ ਨੂੰ ਪੂਰਾ ਕਰਨ ਦਾ ਟੀਚਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ