Monday, May 06, 2024

Malwa

ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ

February 22, 2024 07:15 PM
SehajTimes
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ 'ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਦੁੱਖ 'ਚ ਸ਼ਰੀਕ ਹੈ। ਸਿਹਤ ਮੰਤਰੀ ਅੱਜ ਸ਼ਾਮ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਅਤੇ ਖਨੌਰੀ ਬਾਰਡਰ 'ਤੇ ਜਖ਼ਮੀ ਹੋਣ ਮਗਰੋਂ ਇਲਾਜ ਲਈ ਇੱਥੇ ਦਾਖਲ ਕਰਵਾਏ ਕਿਸਾਨਾਂ ਦਾ ਹਾਲ-ਚਾਲ ਜਾਣਿਆ। ਸਿਹਤ ਮੰਤਰੀ ਨੇ ਕਿਹਾ ਕਿ ਸਾਡਾ ਦੇਸ਼ ਇੱਕ ਹੈ ਪਰੰਤੂ ਕੇਂਦਰ ਸਰਕਾਰ ਵੱਲੋਂ ਉਤਰ-ਪੂਰਬੀ ਰਾਜਾਂ ਵਰਗੇ ਹਾਲਾਤ ਬਣਾਏ ਜਾ ਰਹੇ ਹਨ ਅਤੇ ਅੰਤਰਰਾਜੀ ਸਰਹੱਦ ਨੂੰ ਕੌਮਾਂਤਰੀ ਸਰਹੱਦ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਵਰਤਕੇ ਅੱਗੇ ਜਾਣ ਵਾਲੇ ਅਤੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੇ ਨਾਲ ਹੈ ਅਤੇ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਅਤੇ ਜਖ਼ਮੀਆਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਆਉਣ ਲਈ ਐਂਬੂਲੈਂਸਾਂ ਤਾਇਨਾਤ ਕੀਤੀਆਂ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ ਤੇ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿਖੇ ਜਖ਼ਮੀ ਕਿਸਾਨਾਂ ਦੇ ਇਲਾਜ ਲਈ ਪੂਰੀ ਤਿਆਰੀ ਹੈ ਜਦਕਿ ਬੈਕਅਪ ਸਹਾਇਤਾ ਵਜੋਂ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਦੇ ਹਸਪਤਾਲਾਂ ਤੇ ਐਂਬੂਲੈਂਸਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਦੇ ਮੰਤਰੀਆਂ ਨੂੰ ਬੁਲਾਕੇ ਕਿਸਾਨਾਂ ਨਾਲ ਗੱਲਬਾਤ ਕਰਵਾ ਰਹੇ ਹਨ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਵੀ ਅਜਿਹਾ ਕਰ ਸਕਦੇ ਸਨ ਕਿਉਂਕਿ ਇਹ ਮਸਲਾ ਗੱਲਬਾਤ ਨਾਲ ਵੀ ਹੱਲ ਹੋ ਸਕਦਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ ਰੇਖੀ ਵੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ