Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਕਾਬੂ

February 22, 2024 07:19 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨੰਦ ਲਾਲ ਵਾਸੀ ਪਿੰਡ ਬੁੰਗੜੀ, ਤਹਿਸੀਲ ਨੂਰਪੁਰਬੇਦੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਜਸ਼ਨਦੀਪ ਸਿੰਘ ਉਸ ਵੱਲੋਂ ਉਤਾਰੇ ਜਾ ਚੁੱਕੇ ਲੋਨ ਦਾ ਇਤਰਾਜ਼ਹੀਣਤਾ ਸਰਟੀਫੀਕੇਟ ਜਾਰੀ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
 
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਐਸ.ਬੀ.ਆਈ., ਨੂਰਪੁਰਬੇਦੀ ਤੋਂ ਕਰਜ਼ਾ ਲਿਆ ਸੀ ਪਰ ਸਮੇਂ ਸਿਰ ਉਸ ਦੀ ਅਦਾਇਗੀ ਨਹੀਂ ਕਰ ਸਕਿਆ, ਜਿਸ ’ਤੇ ਐਸ.ਬੀ.ਆਈ. ਨੂਰਪੁਰਬੇਦੀ ਨੇ ਉਸਦੇ ਖਿਲਾਫ਼ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ। ਲੋਕ ਅਦਾਲਤ ਨੇ ਸ਼ਿਕਾਇਤਕਰਤਾ ਨੂੰ 7 ਲੱਖ ਰੁਪਏ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ, ਜੋ ਕਿ ਉਸ ਵੱਲੋਂ ਉਕਤ ਬੈਂਕ ਵਿੱਚੇ ਜਮ੍ਹਾਂ ਕਰਵਾ ਦਿੱਤੇ ਗਏ। ਬਾਅਦ ਵਿੱਚ ਇਸ ਕਰਜ਼ੇ ਸਬੰਧੀ ਐਨ.ਓ.ਸੀ. ਲੈਣ ਲਈ ਉਕਤ ਮੁਲਜ਼ਮ ਸਹਾਇਕ ਮੈਨੇਜਰ ਨੇ ਉਸ ਕੋਲ਼ੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸੌਦਾ 40 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਜਸ਼ਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਅੱਧੀ ਰਕਮ 20,000 ਰੁਪਏ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ