Wednesday, September 17, 2025

Malwa

ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

February 22, 2024 10:00 PM
SehajTimes
ਪਟਿਆਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandwan) ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. (MSP) ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. (MSP) 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ। 
 
 
ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ 'ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ 'ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ। ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ