Thursday, May 02, 2024

Malwa

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

February 22, 2024 10:22 PM
SehajTimes

ਪਾਤੜਾਂ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ਤਹਿਤ ਖਨੌਰੀ ਬਾਰਡਰ ’ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਉਨ੍ਹਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜਪੁਰਾ ਵਿਖੇ ਐਮ.ਐਲ.ਏ. ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ ਰਹੀਆਂ ਹਨ। ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਕਿਸੇ ਨੂੰ ਵੀ ਇਲਾਜ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਲਾਜ ਸੂਬਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਾਤੜਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਸਿਹਤ ਅਮਲੇ ਵੱਲੋਂ ਇਲਾਜ ਲਈ ਪੁਖ਼ਤਾ ਪ੍ਰਬੰਧ ਹਨ, ਪਰ ਫੇਰ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ