Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਫ਼ਤਿਹਗੜ੍ਹ ਸਾਹਿਬ ਵਿੱਚ ਲਾਗੂ ਹੋਏ ਪਾਬੰਦੀ ਦੇ ਹੁਕਮ

February 23, 2024 10:16 AM
SehajTimes
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਲੈ ਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ/ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। 
 
ਇਹ ਬੂਟੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੱਖ ਵੱਖ ਯੋਜਨਾਵਾਂ ਤਹਿਤ ਲਗਾਏ ਜਾਂਦੇ ਹਨ, ਜੋ ਸ਼ਹਿਰਾਂ ਅਤੇ ਪਿੰਡਾਂ ਦੀ ਆਲੇ ਦੁਆਲੇ ਦੀ ਦਿੱਖ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਂਦੇ ਹਨ ਅਤੇ ਵਾਤਾਵਰਣ ਨੂੰ ਵੀ ਹਰਾ ਭਰਾ ਬਣਾਈ ਰੱਖਦੇ ਹਨ। ਇਹਨਾਂ ਪਸ਼ੂਆਂ ਨੂੰ ਸੜਕਾਂ ਤੇ ਚਰਾਉਣ ਸਮੇਂ ਜਿੱਥੇ ਸ਼ਹਿਰਾਂ/ਪਿੰਡਾਂ ਦੀ ਸੁੰਦਰਤਾ ਖਰਾਬ ਹੁੰਦੀ ਹੈ ਉਥੇ ਆਮ ਜਨਤਾ ਨੂੰ ਵੀ ਕਾਫੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ ਕਿਉਂ ਜੋ ਇਹਨਾਂ ਪਸ਼ੂਆਂ ਦੇ ਸੜਕਾਂ ਉਤੇ ਘੁੰਮਣ ਨਾਲ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਕਈ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ।  ਇਸ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਦੇ ਅੰਦਰ  ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 21 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ