Monday, May 20, 2024

Malwa

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਕੀਤੀ ਰਵਾਨਾ

February 23, 2024 10:41 AM
SehajTimes

ਪਟਿਆਲਾ :  ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਰਵਾਨਾ ਕੀਤੀ। ਇਸ ਮੌਕੇ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੋਬਾਇਲ ਵੋਟਰ ਜਾਗਰੂਕਤਾ ਵੈਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਹਲਕਿਆਂ ਪਟਿਆਲਾ, ਪਟਿਆਲਾ ਦਿਹਾਤੀ, ਰਾਜਪੁਰਾ, ਸਨੌਰ, ਘਨੌਰ, ਸਮਾਣਾ, ਸ਼ੁਤਰਾਣਾ, ਨਾਭਾ ਵਿੱਚ ਮਿਤੀ 22-02-2024 ਤੋਂ 08-03-2024 ਤੱਕ ਚਲਾਈ ਜਾਵੇਗੀ। ਇਸ ਮੋਬਾਇਲ ਵੈਨ ਦਾ ਮੁੱਖ ਮੰਤਵ ਹਲਕੇ ਦੇ ਹਰ ਇੱਕ ਵੋਟਰ ਨੂੰ ਵੋਟਾਂ ਬਣਾਉਣ, ਵੋਟਾਂ ਵਿੱਚ ਸੁਧਾਈ ਕਰਨ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰੇ।  
ਵੈਨ ਵਿੱਚ ਵੀਡੀਓ ਕਲਿੱਪ ਰਾਹੀ ਈ.ਵੀ.ਐਮ ਮਸ਼ੀਨ ਰਾਹੀ ਵੋਟ ਪਾਉਣ ਸਮੇਤ ਈ.ਵੀ.ਐਮ. ਅਤੇ ਵੀਵੀ ਪੇਟ ਮਸ਼ੀਨ ਸਬੰਧੀ ਹੋਰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਉਪ ਮੰਡਲ ਅਫ਼ਸਰ ਅਰਵਿੰਦ ਕੁਮਾਰ, ਜ਼ਿਲ੍ਹਾ ਸਵੀਪ ਅਫ਼ਸਰ ਪਟਿਆਲਾ ਡਾ ਸਵਿੰਦਰ ਰੇਖੀ ਅਤੇ ਪਟਿਆਲਾ ਸ਼ਹਿਰੀ-115 ਦੇ  ਨੋਡਲ ਅਫ਼ਸਰ ਸਵੀਪ ਰੁਪਿੰਦਰ ਸਿੰਘ, ਮੋਹਿਤ ਕੌਸ਼ਲ, ਮੈਡਮ ਮੋਨਿਕਾ, ਪੂਜਾ ਚਾਵਲਾ ਅਤੇ ਸਬੰਧਤ ਬੀ ਐਲਓਜ਼ ਵੀ ਸ਼ਾਮਲ ਹੋਏ। ਇਹ ਵੈਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਰਧਾਰਿਤ ਪਲਾਨ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਯੋਗਦਾਨਦੇਵੇਗੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ