Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

February 23, 2024 11:37 AM
SehajTimes
ਚੰਡੀਗੜ੍ਹ : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।
 
 
 
ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ਤੌਰ 'ਤੇ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਦੇ ਛੋਟੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸੈਰੀਕਲਚਰ ਸਕੀਮਾਂ ਅਧੀਨ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਰੇਰਿੰਗ ਉਪਕਰਣ, ਟ੍ਰੇਨਿੰਗ, ਐਕਸਪੋਜ਼ਰ ਵਿਜ਼ਿਟ ਆਦਿ ਅਧੀਨ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।
 
 
 
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੈਰੀਕਲਚਰ ਦੇ ਵਿਕਾਸ ਸਬੰਧੀ ਵਿਸ਼ਾ ਮਾਹਰਾਂ ਅਤੇ ਸਾਇੰਸਦਾਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਤਕਨੀਕੀ ਜਾਣਕਾਰੀ ਦਿੱਤੀ ਗਈ। ਕੇਂਦਰੀ ਰੇਸ਼ਮ ਬੋਰਡ ਦੇ ਸਹਾਇਕ ਸਕੱਤਰ ਸ੍ਰੀ ਦਸ਼ਰਥੀ ਬਹੇਰਾ, ਸਾਇੰਟਿਸਟ-ਡੀ ਬੰਗਲੌਰ ਸ੍ਰੀ ਸਦੀਕੀ ਅਲੀ, ਡਾਇਰੈਕਟਰ, ਸੀ.ਐਸ.ਆਰ. ਐਂਡ ਟੀ.ਆਈ, ਪਾਮਪੁਰ ਸ੍ਰੀ ਐਨ.ਕੇ. ਭਾਟੀਆ, ਸਾਇੰਟਿਸਟ-ਡੀ ਸ੍ਰੀ ਸਰਦਾਰਾ ਸਿੰਘ ਅਤੇ ਸੁਰਿੰਦਰ ਭੱਟ ਨੇ ਰੇਸ਼ਮ ਉਤਪਾਦਨ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਭਾਗ ਦੇ ਸੈਰੀਕਲਚਰ ਵਿੰਗ ਵੱਲੋਂ ਵੱਖ-ਵੱਖ ਗਤੀਵਿਧੀਆਂ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਤੋਂ ਇਲਾਵਾ ਗੋਆ ਇੰਸਟੀਚਿਊਟ ਆਫ਼ ਟ੍ਰੇਨਿੰਗ ਸਟੱਡੀਜ਼ ਦੇ ਅਧਿਕਾਰੀਆਂ ਵੱਲੋ ਸ਼ਖ਼ਸੀਅਤ ਵਿਕਾਸ, ਸਵੈ-ਜਾਗਰੂਕਤਾ, ਸਮਾਂ ਪ੍ਰਬੰਧਨ ਅਤੇ ਡੈਲੀਗੇਸ਼ਨ ਸਕਿੱਲ ਆਦਿ ਸਬੰਧੀ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਵਿੱਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਦਲਬੀਰ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਤਜਿੰਦਰ ਸਿੰਘ ਬਾਜਵਾ ਸਣੇ ਸੂਬੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ