Monday, June 16, 2025

Chandigarh

ਸਬ-ਡਵੀਜ਼ਨ ਮੋਹਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ

February 23, 2024 12:49 PM
SehajTimes
ਮੋਹਾਲੀ : ਵਿਧਾਇਕ ਕੁਲਵੰਤ ਸਿੰਘ ਵੱਲੋਂ 'ਆਪ' ਦੀ ਸਰਕਾਰ, ਆਪ ਦਾ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੀ ਸਬ-ਡਵੀਜ਼ਨ ਮੋਹਾਲੀ ਦੇ ਪਿੰਡ  ਸੈਖਨਮਾਜਰਾ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਪਹੁੰਚ ਕੇ ਲਾਭ ਉਠਾਉਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫਰਵਰੀ ਨੂੰ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
 


ਇਹਨਾਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ  ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਰੋਜ਼ਾਨਾ ਲੋਕਾਂ ਦੇ ਘਰ-ਘਰ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਉਨ੍ਹਾਂ ਨੂੰ ਮੌਕੇ 'ਤੇ ਹੀ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਉਨ੍ਹਾਂ ਦਾ ਵਿਤੀ ਖਰਚ ਅਤੇ ਕੀਮਤੀ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੋਂ ਲੋਕ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ