Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

February 23, 2024 01:21 PM
SehajTimes
ਡੇਰਾਬੱਸੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਪਿੰਡਾਂ/ਵਾਰਡਾਂ ਵਿੱਚ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ  'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਨਗਲਾ, ਰਜਾਪੁਰ, ਵਾਰਡ ਨੰਬਰ 8,9 ਲਾਲੜੂ, ਸੁੰਡਰਾ ਅਤੇ ਹੈਬਤਪੁਰ ਵਿਖੇ ਲਗਾਏ ਗਏ ਕੈਂਪ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ । 6 ਫਰਵਰੀ ਤੋਂ ਸ਼ੁਰੂ ਹੋਏ ਕੈਂਪਾਂ ਦੀ ਲੜੀ ਤਹਿਤ ਲਗਾਤਾਰ ਸਬ ਡਵੀਜ਼ਨ ਡੇਰਾਬੱਸੀ ਦੇ ਰੋਜਾਨਾ ਹੀ ਪਿੰਡਾ/ਵਾਰਡਾਂ ਵਿੱਚ ਲਗਾਤਾਰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਹਨਾਂ ਕੈਂਪਾ ਦਾ ਜਾਇਜਾ ਲੈਣ ਲਈ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕੈਂਪ ਦਾ ਦੌਰਾ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਸਮੇਂ ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾ ਦਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਵੱਲੋਂ ਲੋਕ ਭਲਾਈ ਸਕੀਮਾ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। । ਉਨ੍ਹਾ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾ ਦਾ ਮੌਕੇ 'ਤੇ ਹੱਲ ਕਰਨਾ ਹੈ। ਜ਼ਿਲ੍ਹੇ ਭਰ ਦੇ ਪਿੰਡਾਂ/ਸ਼ਹਿਰਾਂ 'ਚ ਰੋਜਾਨਾ ਕੈਂਪ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਜੋ ਕਿ ਲਗਭਗ ਪੂਰਾ ਹੋਣ ਵਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ