Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਚ, ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

February 23, 2024 01:29 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨੀ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੋਈ ਨਰਿੰਦਰ ਮੋਦੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਣ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਸੁਨਾਮ ਦੇ ਬੱਸ ਸਟੈਂਡ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਮੀਰ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਅਤੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨਾਂ ਤੇ ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਸੁਨਾਮ ਦੇ ਆਗੂਆਂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ,  ਬਿੰਦਰਪਾਲ  ਛਾਜਲੀ ,  ਵਰਿੰਦਰ ਕੌਸ਼ਿਕ ਅਤੇ ਜਸਵੰਤ ਸਿੰਘ ਬਿਗੜਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਕਿਸਾਨੀ ਮੰਗਾਂ ਲਾਗੂ ਨਾ ਕਰਕੇ ਕਿਸਾਨਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਕਿਸਾਨਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਮੰਨਵਾਉਣ ਲਈ 26 ਫਰਵਰੀ ਸਾਰੇ ਦੇਸ਼ ਵਿੱਚ ਟਰੈਕਟਰ ਮਾਰਚ ਅਤੇ 14 ਮਾਰਚ ਨੂੰ  ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ '' ਕਿਸਾਨ ਮਜਦੂਰ ਮਹਾਂਪੰਚਾਇਤ '' ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਏਕਾ ਕੇਂਦਰ ਸਰਕਾਰ ਨੂੰ ਮੰਨੀਆਂ ਮੰਗਾਂ ਲਾਗੂ ਕਰਨ ਲਈ ਮਜਬੂਰ ਕਰ ਦੇਵੇਗਾ। ਇਸ ਮੌਕੇ ਐਡਵੋਕੇਟ ਮਿੱਤ ਸਿੰਘ ਜਨਾਲ , ਹਰਜੀਤ ਸਿੰਘ,ਬਿਰਜ ਲਾਲ ਧੀਮਾਨ, ਨਿਰਮਲ ਸਿੰਘ, ਲਖਵਿੰਦਰ ਸਿੰਘ, ਸ਼ਹੀਦ ਊਧਮ ਸਿੰਘ  ਟੈਕਸੀ ਐਸੋਸੀਏਸ਼ਨ ਸੁਨਾਮ ਦੇ ਮੈਂਬਰ ਪਰਮਜੀਤ ਸਿੰਘ, ਗੁਰਭੇਜ ਸਿੰਘ, ਜਗਰੂਪ ਸਿੰਘ ,ਨਿੱਕਾ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ  ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ