Tuesday, May 14, 2024

Malwa

ਰਿਟਾਇਰਡ ਅਧਿਆਪਕਾਂ ਨੂੰ ਪੈਨਸ਼ਨ ਦੇਣਾ ਇੱਕ ਇਤਿਹਾਸਿਕ ਕਦਮ : ਰਿਟਾਇਰਡ ਅਧਿਆਪਕ

February 23, 2024 03:41 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸਥਾਨਕ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੇ ਰਿਟਾਇਰਡ ਅਧਿਆਪਕ ਮਾਸਟਰ ਨਜੀਰ ਰਤਨ, ਬਾਕਰ ਹੁਸੈਨ, ਜਫਰ ਅਲੀ ,ਗੁਲਜਾਰ ਮੁਹੰਮਦ ਅਤੇ ਮੁਹੰਮਦ ਅਸ਼ਰਫ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਕਫ਼ ਬੋਰਡ ਦਾ ਆਪਣੇ ਰਿਟਾਇਰਡ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਪ੍ਰਸੰਸਾਯੋਗ ਅਤੇ ਇੱਕ ਇਤਿਹਾਸਿਕ ਕਦਮ ਹੈ l ਪੰਜਾਬ ਵਕਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਕਿਹਾ ਕਿ ਅਸੀਂ ਉਹ ਅਧਿਆਪਕ ਹਾਂ ਜਿਨਾਂ ਨੇ ਬਹੁਤ ਹੀ ਘੱਟ ਤਨਖਾਹਾਂ ਤੇ ਅਧਿਆਪਨ ਸੇਵਾਵਾਂ ਦੇ ਕੇ ਸ਼ਹਿਰ ਦੇ ਇੱਕ ਵੱਡੇ ਵਰਗ ਨੂੰ ਸਿਖਿਅਤ ਕੀਤਾ ਹੈ l ਜਿਸ ਦੇ ਕਾਰਨ ਉਹ ਡਾਕਟਰ, ਇੰਜੀਨੀਅਰ, ਪ੍ਰੋਫੈਸਰ, ਵਕੀਲ, ਅਧਿਆਪਕ ਅਤੇ ਹੋਰ ਵੱਡੇ ਅਫਸਰ ਬਣ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਨਾਮ ਕਮਾਉਣ ਦੇ ਯੋਗ ਹੋ ਸਕੇ ਹਨ l ਇਹਨਾ ਅਧਿਆਪਕਾਂ ਨੇ ਦੱਸਿਆ ਕਿ ਉਨਾਂ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਸ੍ਰੀ ਫਯਾਜ ਫਾਰੂਕੀ ਅਤੇ ਸੀ ਈ ਓ ਸ੍ਰੀ ਲਤੀਫ ਅਹਿਮਦ ਥਿੰਦ ਨੂੰ ਮਿਲ ਕੇ ਬੇਨਤੀ ਕੀਤੀ ਸੀ ਕਿ ਰਿਟਾਇਰ ਹੋਣ ਤੋਂ ਬਾਅਦ ਪੈਨਸ਼ਨ ਨਾ ਹੋਣ ਕਾਰਨ ਉਹਨਾਂ ਦੀ ਜ਼ਿੰਦਗੀ ਬੜੀ ਮੁਸ਼ਕਿਲਾਂ ਵਾਲੀ ਬਣ ਗਈ ਹੈ l ਇਸ ਬੇਨਤੀ ਤੇ ਅਮਲ ਕਰਦੇ ਹੋਏ ਹੀ ਪੰਜਾਬ ਵਕਫ਼ ਬੋਰਡ ਨੇ ਆਪਣੇ ਰਿਟਾਇਰਡ ਮੁਲਾਜ਼ਮਾਂ ਦੇ ਲਈ ਪੈਨਸ਼ਨ ਲਾਗੂ ਕਰਕੇ ਅਤੇ ਰਿਟਾਇਰਡ ਅਧਿਆਪਕਾਂ ਦੇ ਲਈ ਪੈਨਸ਼ਨ ਰੂਲਜ਼ ਬਣਾਉਣ ਦੇ ਲਈ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇੱਕ ਇਤਿਹਾਸਿਕ ਫੈਸਲਾ ਹੈ l

Have something to say? Post your comment

 

More in Malwa

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ (ਰਜਿ.196) ਪਟਿਆਲਾ (ਪੰਜਾਬ) ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ

ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਮਨਾਇਆ ਸਰਹੰਦ ਫਤਿਹ ਦਿਵਸ

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਮਾਨ ਸਰਕਾਰ ਦਾ ਐਨ ਓ ਸੀ ਤੋਂ ਛੋਟ ਦਾ ਦਾਅਵਾ ਖੋਖਲਾ : ਕੌਸ਼ਿਕ 

ਕੌਮੀ ਲੋਕ ਅਦਾਲਤ ਵਿੱਚ 882 ਕੇਸਾਂ ਦਾ ਹੋਇਆ ਨਿਪਟਾਰਾ

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 158 ਸ਼ਿਕਾਇਤਾਂ ਦਾ ਵੀ ਨਿਪਟਾਰਾ

ਵਿਅਕਤੀ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ

ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ