Saturday, May 18, 2024

Malwa

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ

February 23, 2024 05:53 PM
SehajTimes

ਫਤਿਹਗੜ੍ਹ ਸਾਹਿਬ : ਹਾਈ ਰਿਸ਼ਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ  ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜਿਸ ਦੀ ਕੜੀ ਵਜੋਂ ਅੱਜ ਜ਼ਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦਾ ਵਿਸੇਸ਼ ਮੈਡੀਕਲ ਚੈੱਕਅਪ ਤੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਉਣਾ ਚਾਹੀਦਾ ਹੈ। ਉਹਨਾਂ ਗਰਭਵਤੀਆਂ ਨੂੰ ਮੁਫ਼ਤ ਐਕਸਰੇ, ਅਲਟਰਾਸਾਂਉਡ, ਦਵਾਈਆਂ , ਨਿਰਧਾਰਿਤ ਐਂਟੀਨੇਟਲ ਚੈੱਕਅਪ ਕਰਾਉਣ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।

ਔਰਤ ਰੋਗਾਂ ਦੇ ਮਾਹਿਰ ਡਾ ਨੀਰੂ ਸਿਆਲ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਵੀ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਇਸ ਲਈ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਦੀ ਉਮਰ ਤੱਕ ਲੋੜ ਪੈਣ ਤੇ ਇਲਾਜ਼ ਵੀ ਮੁਫਤ ਕੀਤਾ ਜਾਂਦਾ ਹੈ। ਸਿਵਲ ਸਰਜਨ ਨੇ ਜਿਲ੍ਹਾ ਹਸਪਤਾਲ ਵਿੱਚ ਇਸ ਵਿਸ਼ੇਸ਼ ਕੈਂਪ ਦਾ ਲਾਭ ਉਠਾਉਣ ਲਈ ਆਈਆਂ ਗਰਭਵਤੀ ਔਰਤਾਂ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ। ਇਸ ਮੌਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ,ਔਰਤਾਂ ਰੋਗਾਂ ਦੇ ਮਾਹਿਰ ਡਾ ਨੀਰੂ ਸਿਆਲ,ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਅਤੇ ਹੋਰ ਮੌਜੂਦ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ