Wednesday, September 17, 2025

Malwa

ਮਾਲੇਰਕੋਟਲਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

February 23, 2024 07:48 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮਾਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਬੈਕ-ਟੂ-ਬੈਕ ਅਪਰੇਸ਼ਨਾਂ ਦੌਰਾਨ ਨਸ਼ਾ 05 ਨਸ਼ਾ ਤਸਕਰਾਂ ਨੂੰ 54 ਕਿਲੋ ਨਜਾਇਜ਼ ਭੁੱਕੀ, 30 ਗ੍ਰਾਮ ਹੈਰੋਇਨ ਅਤੇ ਦੋ ਟਰੱਕਾਂ ਸਮੇਤ ਕਾਬੂ ਕੀਤਾ ਹੈ। ਪਹਿਲੀ ਕਾਰਵਾਈ ਵਿੱਚ ਮਾਲੇਰਕੋਟਲਾ ਵਿੱਚ ਦਾਖਲ ਹੋਣ ਵਾਲੇ ਰਾਜਸਥਾਨ ਦੇ ਦੋ ਵੱਖ-ਵੱਖ ਟਰੱਕਾਂ ਵਿੱਚ ਲੁਕੋ ਕੇ 24 ਕਿਲੋ ਅਤੇ 30 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਗੁਪਤ ਸੂਚਨਾ ਦੇ ਆਧਾਰ ਤੇ, ਸੀ.ਆਈ ਸਟਾਫ ਮਾਲੇਰਕੋਟਲਾ ਦੀ ਪੁਲਿਸ ਟੀਮਾਂ ਨੇ ਵਾਹਨਾਂ ਨੂੰ ਰੋਕਿਆ ਅਤੇ ਅੰਦਰ ਖੱਡਿਆਂ ਵਿੱਚ ਚਲਾਕੀ ਨਾਲ ਛੁਪਾਈ ਗਈ ਭੁੱਕੀ ਦਾ ਪਰਦਾਫਾਸ਼ ਕਰਕੇ ਉਸਨੂੰ ਜਬਤ ਕੀਤਾ ਹੈ। ਭੁੱਕੀ ਦੀ ਤਸਕਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ- ਜਸਵੰਤ ਸਿੰਘ ਉਰਫ਼ ਸੰਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੁਰੀ ਅਤੇ ਸੰਤੋਖ ਸਿੰਘ ਜੋ ਵਾਸੀ ਅਹਿਮਦਗੜ੍ਹ, ਮਾਲੇਰਕੋਟਲਾ ਦੇ ਹਨ। ਇੱਕ ਵੱਖਰੀ ਕਾਰਵਾਈ ਦੌਰਾਨ ਮਾਲੇਰਕੋਟਲਾ ਪੁਲਿਸ ਟੀਮ ਨੇ ਇੱਕ ਸਖ਼ਤ ਨਾਕੇ ਦੌਰਾਨ ਮੁਖਬਰਖਾਸ ਦੇ ਇਤਲਾਹ ਤੇ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਮੁਲਖਰਾਜ ਅਤੇ ਹਰਜੋਤ ਸਿੰਘ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦਾ ਇੱਕ ਸਾਥੀ ਸਿਮਰਨਪ੍ਰੀਤ ਸਿੰਘ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਸੀਨੀਅਰ ਪੁਲਿਸ ਅਧਿਕਾਰੀ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡੀ.ਐਸ.ਪੀ (ਡੀ) ਕੁਲਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਟੀਮ ਨੇ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਉਨਾ ਅੱਗੇ ਕਿਹਾ ਕਿ ਨੌਜਵਾਨਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅਹਿਮਦਗੜ੍ਹ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਕਿ ਮਾਮਲੇ ਦੀ ਹੋਰ ਅਤੇ ਉਨ੍ਹਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕੀਤੀ ਜਾ ਸਕੇ।ਐਸ.ਐਸ.ਪੀ.ਖੱਖ ਨੇ ਕਿਹਾ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਨੂੰ ਨਿਸ਼ਾਨਾ ਬਣਾ ਕੇ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਸ਼ਿਆਂ ਦੇ ਸਾਰੇ ਗੈਰ-ਕਾਨੂੰਨੀ ਕਾਰੋਬਾਰਾਂ ਨੂੰ ਨੱਥ ਪਾਈ ਜਾਵੇਗੀ। ਨੌਜਵਾਨਾਂ ਦੇ ਭਵਿੱਖ ਨੂੰ ਬਚਾ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਸਾਡਾ ਟੀਚਾ ਹੈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ