ਚੰਡੀਗੜ੍ਹ : ਰਾਜਕੁਮਾਰ ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਵੇਰਕਾ ਨੇ ਕਿਹਾ ਕਿ ਸਾਨੂੰ ਇਕ ਪਲੇਟਫ਼ਾਰਮ ਉਤੇ ਇਕੱਠੇ ਹੋਣਾ ਚਾਹੀਦਾ ਹੈ। ਸਾਡੇ ਸਾਰੇ ਐਮਐਲਏ ਨੂੰ ਲੋਕਾਂ ਲਈ ਕੰਮ ਕਰਨਾ ਚਾਹੀਦਾ ਹੈ, ਨਾ ਕੇ ਵਖਰੇਵੇਆਂ ਬਾਰੇ ਗੱਲਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਹੈ ਕਿ ਲੋਕਾਂ ਦਾ ਵਿਸ਼ਵਾਸ਼ ਹਾਸਲ ਕਰਨਾ ਹੈ। ਸਿੱਧੂ ਬਾਰੇ ਉਨ੍ਹਾਂ ਕਿਹਾ ਕਿ ਸਿੱਧੂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਹੈ ਜਾਂ ਨਹੀ, ਇਸ ਬਾਰੇ ਮੈਨੂੰ ਨਹੀ ਪਤਾ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਵਿਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਹਾਲਾਤ ਸਮਝਣੇ ਚਾਹੀਦੇ ਹਨ। ਸਿੱਧੂ ਦੇ ਡਿਪਟੀ ਸੀਐਮ ਬਣਨ ਬਾਰੇ ਉਨ੍ਹਾਂ ਕਿਹਾ ਕਿ ਮੈ ਮੁੱਖ ਮੰਤਰੀ ਦੇ ਬਿਆਨ ਬਾਰੇ ਕੁੱਝ ਨਹੀ ਕਹਿ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੀ ਤਰੀਖ ਵਿਚ ਸਿੱਧੂ ਕਾਂਗਰਸ ਵਿਚ ਹਨ ਅਤੇ ਉਨ੍ਹਾਂ ਨੂੰ ਹੱਦ ਵਿਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਾਂਡ ਬਾਰੇ ਅਕਾਲੀ ਦਲ ਪੂਰੀ ਤਰ੍ਹਾਂ ਜਿੰਮੇਵਾਰ ਹੈ। ਉਨ੍ਹਾਂ ਹੋਰ ਕਿਹਾ ਕਿ ਜੋ ਸਿੱਟ (SIT) ਰੱਦ ਹੋਈ ਹੈ ਉਹ ਸਿੱਟ ਹਾਈ ਕੋਰਟ ਨੇ ਹੀ ਬਣਾਈ ਸੀ ਅਸੀ ਨਹੀ। ਸਿੱਧੂ ਅਤੇ ਪ੍ਰਗਟ ਸਿੰਘ ਦੇ ਬਿਆਨਾਂ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੈਠ ਕੇ ਕਮੀਆਂ ਦੂਰ ਕਰਨੀਆਂ ਚਾਹੀਆਂ ਹਨ ਅਤੇ ਲੋਕਾਂ ਦੇ ਕੰਮ ਕਰਨੇ ਚਾਹੀਦੇ ਹਨ।