Tuesday, June 17, 2025

Malwa

ਵਾਣੀ ਸਕੂਲ 'ਚ ਸਪੈਸ਼ਲ ਬੱਚਿਆਂ ਲਈ ਬਣਾਏ ਚਾਰ ਬਾਥਰੂਮ

February 24, 2024 10:38 AM
SehajTimes

ਪਟਿਆਲਾ : ਪਟਿਆਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਰਬਨ ਅਸਟੇਟ 'ਚ ਸਥਿਤ ਵਾਣੀ ਸਕੂਲ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਨਵੇਂ ਬਣੇ ਚਾਰ ਬਾਥਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਅਲਟਰਾਟੈਕ ਸੀਮਿੰਟ ਕੰਪਨੀ ਦੇ ਯੂਨਿਟ ਹੈੱਡ ਮਨਹੋਰ ਲਾਲ ਤੇ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਕੌਰ ਵਿਰਕ ਵੀ ਮੌਜੂਦ ਸਨ।

 

ਅਲਟਰਾਟੈਕ ਸੀਮਿੰਟ ਵੱਲੋਂ ਆਪਣੇ ਸੀ.ਐਸ.ਆਰ. ਫੰਡ ਰਾਹੀਂ ਬਣਾਏ ਚਾਰ ਬਾਥਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੇ ਵਪਾਰਕ ਅਦਾਰਿਆਂ ਵੱਲੋਂ ਸੀ.ਐਸ.ਆਰ. ਫੰਡ ਰਾਹੀਂ ਵਿੱਦਿਅਕ ਸੰਸਥਾਵਾਂ ਦੀ ਕੀਤੀ ਜਾਂਦੀ ਸਹਾਇਤਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਅਲਟਰਾਟੈਕ ਸੀਮਿੰਟ ਵੱਲੋਂ ਪਹਿਲਾਂ ਸੋਲਰ ਪਲਾਂਟ ਵੀ ਲਗਾਇਆ ਗਿਆ ਸੀ ਤੇ ਹੁਣ ਸਕੂਲ 'ਚ ਚਾਰ ਬਾਥਰੂਮ ਬਣਵਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਸਕੂਲ ਤੇ ਸਮਾਜ 'ਚ ਹਰੇਕ ਸਹੂਲਤ ਪ੍ਰਦਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹ ਲਿਖ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹੋਰਨਾਂ ਵਪਾਰਕ ਅਦਾਰਿਆਂ ਨੂੰ ਵੀ ਆਪਣੇ ਸੀ.ਆਰ.ਐਸ. ਫ਼ੰਡ ਦੀ ਵਰਤੋਂ ਸਮਾਜ ਭਲਾਈ  ਦੇ ਕੰਮਾਂ 'ਚ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਕੌਰ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਤੇ ਅਲਟਾਰਟੈਕ ਸੀਮਿੰਟ ਕੰਪਨੀ ਦੇ ਯੂਨਿਟ ਹੈੱਡ ਮਨਹੋਰ ਲਾਲ ਦਾ ਸਕੂਲ ਪੁੱਜਣ 'ਤੇ ਸਵਾਗਤ ਕੀਤਾ ਅਤੇ ਸਕੂਲ 'ਚ ਬਣਾਏ ਗਏ ਬਾਥਰੂਮਾਂ ਲਈ ਧੰਨਵਾਦ ਕੀਤਾ।

 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ