Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

Prof. Arvind ਵੱਲੋਂ NSS volunteers ਨੂੰ ਸਮਾਜ ਵਿੱਚ ਬਦਲਾਅ ਲਿਆਉਣ ਵਾਲੇ ਹੋਰਨਾਂ ਕਾਰਜਾਂ ਨਾਲ ਵੀ ਜੋੜਨ ਦੀ ਜ਼ਰੂਰਤ

February 24, 2024 11:19 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਐਨ.ਐਸ.ਐਸ. ਵਲੰਟਰੀਆਂ ਨੂੰ ਸਮਾਜ ਵਿੱਚ ਬਦਲਾਅ ਲਿਆਉਣ ਵਾਲੇ ਹੋਰਨਾ ਕਾਰਜਾਂ ਨਾਲ ਵੀ ਜੋੜਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਵਾਤਾਵਰਣ ਨੂੰ ਬਚਾਉਣ, ਪੌਦੇ ਲਾਉਣ, ਨਸ਼ਾ ਮੁਕਤੀ ਲਹਿਰ ਵਿੱਚ ਸਰਗਰਮੀ ਆਦਿ ਵਰਗੇ ਕਈ ਖੇਤਰਾਂ ਦੀ ਸ਼ਨਾਖਤ ਕੀਤੀ। ਅੱਜ ਇਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਅੱਠਵੀਂ ਐਨ.ਐਸ.ਐਸ. ਯੂਵਾ ਕਨਵੈਂਸ਼ਨ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਐਨ.ਐਸ.ਐਸ. ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਨਾਲ ਪੈਦਾ ਕਰਨ ਤੋਂ ਇਲਾਵਾ ਆਮ ਲੋਕਾਂ ਦੀ ਵਲੰਟੀਅਰੀ ਤੌਰ ’ਤੇ ਮਦਦ ਤੇ ਭਲਾਈ ਕਰਨ ਲਈ ਵੀ ਪ੍ਰੇਰਤ ਕਰਦੀ ਹੈ।
 
 
ਇਸ ਕਰਕੇ ਸਾਰੇ ਵਿਦਿਆਰਥੀਆਂ ਨੂੰ ਇਸ ਵਿੱਚ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ ਨਾਲ ਸਮੁੱਚਾ ਵਿਕਾਸ ਯਕੀਨੀ ਬਣਦਾ ਹੈ ਅਤੇ ਉਸ ਵਿੱਚ ਦਿਆਨਤਦਾਰੀ, ਦਿਆਲੂਪਨ ਅਤੇ ਸਮਰਪਣ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦੌਰਾਨ ਪ੍ਰੋ. ਅਰਵਿੰਦ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਐਨ.ਐਸ.ਐਸ. ਵਿੱਚ ਸ਼ਾਮਿਲ ਹੋਣ ਦੀ ਪ੍ਰੇਰਨਾ ਦਿੱਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੀ ਸਰਗਰਮ ਹੋਣ ਦੀ ਸਰਗਰਮ ਹੋਣ ਦੀ ਸਲਾਹ ਦਿੱਤੀ। ਇਸ ਐਨ.ਐਸ.ਐਸ. ਯੂਵਾ ਕਨਵੈਂਸ਼ਨ ਵਿੱਚ ਰਾਉਂਡ ਗਲਾਸ ਫਾਉਂਡੇਸ਼ਨ ਦੇ ਚੇਅਰਮੈਨ ਡਾ. ਰਜਨੀਸ਼ ਕੁਮਾਰ ਨੇ ਕੁੰਜੀਵਤ ਭਾਸ਼ਣ ਦਿੱਤਾ। ਉਹਨਾਂ ਨੇ ਵਾਤਾਵਰਨ ਦੀ ਸਮੱਸਿਆ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ ਅਤੇ ਇਸ ਨੂੰ ਬਚਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧੇਰੇ ਦਰਖਤ ਲਾਉਣ ਦੀ ਅਪੀਲ ਕੀਤੀ ਉਹਨਾਂ ਨੇ ਵੱਖ-ਵੱਖ ਸਮਾਜਿਕ ਸਮੱਸਿਆਵਾਂ ਨੂੰ ਉਭਾਰਦੇ ਹੋਏ ਐਨ.ਐਸ.ਐਸ. ਵਲੰਟਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
 
 
ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਅਤੇ ਕੈਂਪਸ ਵਿੱਚ ਚੱਲ ਰਹੇ ਐਨ.ਐਸ.ਐਸ. ਯੂਨਿਟਾਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਉੱਤੇ ਚੁਣੇ ਗਏ ਸਰਵੋਤਮ ਕਾਲਜ, ਸਰਵੋਤਮ ਪ੍ਰੋਗਰਾਮ ਅਫਸਰ, ਸਰਵੋਤਮ ਵਲੰਟੀਅਰ ਤੋਂ ਇਲਾਵਾ ਹੋਰਨਾਂ ਦਾ ਵੀ ਵਾਈਸ ਚਾਂਸਲਰ ਨੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਐਨ.ਐਸ.ਐਸ. ਦੀ ਇਨਚਾਰਜ ਪ੍ਰੋਫੈਸਰ ਮਮਤਾ ਸ਼ਰਮਾ ਨੇ ਐਨ.ਐਸ.ਐਸ. ਦੀਆਂ ਸਰਗਰਮੀਆਂ ਦੇ ਬਾਰੇ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਹਾਜ਼ਰ ਸਨ। ਯੂਥ ਕਨਵੈਂਸਨ ਵਿਚ 45 ਕਾਲਜਾਂ ਅਤੇ ਯੂਨੀਵਰਸਿਟੀ ਕੈਪਸ ਤੋ ਲਗਭਗ 1000 ਵਲੰਟੀਅਰਜ਼ ਨੇ ਭਾਗ ਲਿਆ। ਡਾਇਰੈਕਟਰ ਮੈਡਮ ਹਰਿੰਦਰ ਕੌਰ ਅਤੇ ਸਟੇਟ ਐਨਐਸਐਸ ਅਸਿਸਟੈਂਟ ਡਾਇਰੈਕਟਰ ਰੁਪਿੰਦਰ ਕੌਰ ਨੇ ਖਾਸ ਤੌਰ ਤੇ ਸ਼ਿਰਕਤ ਕੀਤੀ। ਯੂਨੀਵਰਸਿਟੀ ਕੈਂਪਸ ਦੇ ਪ੍ਰੋਗਰਾਮ ਅਫ਼ਸਰਾਂ ਡਾ ਲਖਵੀਰ, ਡਾ ਸੰਦੀਪ ਸਿੰਘ, ਡਾ ਸਿਮਰਨਜੀਤ ਸਿੰਘ, ਇੰਜੀ ਚਿਰੰਜੀਵ ਸਿੰਘ ਅਤੇ ਇੰਜੀ ਅਨੁਭਵ ਭੰਡਾਰੀ ਨੇ ਇਸ ਯੂਥ ਕਨਵੈਨਸ਼ਨ ਨੂੰ ਕਾਮਯਾਬ ਕਰਨ ਵਿਚ ਖਾਸ ਯੋਗਦਾਨ ਦਿੱਤਾ.

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ