Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਾਈਸ ਚਾਂਸਲਰ ਵੱਲੋਂ ਫਿਜੀਓਥਰੈਪੀ ਵਿਭਾਗ ਲਈ ਬੱਸ ਨੂੰ ਹਰੀ ਝੰਡੀ

February 24, 2024 11:36 AM
SehajTimes
ਪਟਿਆਲਾ :  ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦਰ ਨੇ ਭਾਰਤੀ ਸਟੇਟ ਬੈਂਕ (ਐਸ.ਬੀ.ਆਈ) ਦੀ ਮਦਦ ਨਾਲ ਖਰੀਦੀ ਗਈ ਬੱਸ ਨੂੰ ਅੱਜ ਸਾਦੇ ਪ੍ਰਭਾਵੀ ਸਮਾਗਮ ਦੌਰਾਨ ਹਰੀ ਝੰਡੀ ਦਿੱਤੀ। ਇਹ ਬੱਸ ਯੂਨੀਵਰਸਿਟੀ ਦੇ ਫਿਜੀਓਥਰੈਪੀ ਵਿਭਾਗ ਦੀਆਂ ਲੋੜਾਂ ਵਾਸਤੇ ਖਰੀਦੀ ਗਈ ਹੈ। ਫਿਜੀਓਥਰੈਪੀ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਬੱਸ 19,06,322 ਰੁਪਏ ਦੀ ਖਰੀਦੀ ਗਈ ਹੈ। ਇਸ ਵਾਸਤੇ ਐਸ.ਬੀ.ਆਈ. ਵੱਲੋਂ 15 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ। ਇਹ ਬੱਸ ਫਿਜੀਓਥਰੈਪੀ ਕੈਂਪਾਂ ਅਤੇ ਵਿਭਾਗ ਦੀਆਂ ਲੋੜਾਂ ਲਈ ਮਦਦਗਾਰ ਹੋਵੇਗੀ।
 
 
ਇਸ ਮੌਕੇ ਇੱਕ ਸਮਾਰੋਹ ਦੌਰਾਨ ਵਾਈਸ ਚਾਂਸਲਰ ਨੇ ਇਹ ਬੱਸ ਖਰੀਦਣ ਵਾਸਤੇ ਐਸ.ਬੀ.ਆਈ. ਵੱਲੋਂ ਦਿੱਤੀ ਗਈ ਮਦਦ ਲਈ ਧੰਨਵਾਦ ਕੀਤਾ। ਇਸ ਉਹਨਾਂ ਕਿਹਾ ਕਿ ਫਿਜੀਓਥੈਰਪੀ ਵਿਭਾਗ ਨੂੰ ਇਸ ਬੱਸ ਦੀ ਬਹੁਤ ਜਿਆਦਾ ਜ਼ਰੂਰਤ ਸੀ ਅਤੇ ਇਹ ਬੱਸ ਮਿਲਣ ਨਾਲ ਫਿਜੀਓਥਰੈਪੀ ਵਿਭਾਗ ਆਪਣੀ ਜਿੰਮੇਵਾਰੀ ਹੋਰ ਵੀ ਵਧੀਆ ਤਰੀਕੇ ਨਾਲ ਨਿਭਾਅ ਸਕੇਗਾ। ਇਸ ਮੌਕੇ ਐਸ.ਬੀ.ਆਈ. ਦੇ ਚੀਫ ਜਨਰਲ ਮੈਨੇਜਰ ਚੰਡੀਗੜ੍ਹ ਸਰਕਲ ਸ੍ਰੀ ਵਿਨੋਦ ਜੈਸਵਾਲ ਨੇ ਐਸ.ਬੀ.ਆਈ. ਵੱਲੋਂ ਸਮਾਜ ਕਾਰਜਾਂ ਲਈ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕੀਤਾ।
 
 
ਉਹਨਾਂ ਕਿਹਾ ਕਿ ਐਸ.ਬੀ.ਆਈ. ਨੂੰ ਇਹ ਮਦਦ ਦੇ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਪਹਿਲਾਂ ਫਿਜੀਓਥਰੈਪੀ ਵਿਭਾਗ ਦੀ ਮੁਖੀ ਡਾਕਟਰ ਸੋਨੀਆ ਨੇ ਉਹਨਾਂ ਦੇ ਵਿਭਾਗ ਵਿੱਚ ਚੱਲ ਰਹੀਆਂ ਸਰਗਰਮੀਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਬੀ.ਆਈ. ਦੇ ਡਿਪਟੀ ਜਨਰਲ ਮੈਨੇਜਰ ਅਰੁਣਾ ਠਾਕਰ, ਰੀਜਨਲ ਮੈਨੇਜਰ ਧਰਮਿੰਦਰ ਕੁਮਾਰ, ਅਸਿਸਟੈਂਟ ਜਨਰਲ ਮੈਨੇਜਰ ਰਣਬੀਰ ਸਿੰਘ ਠਾਕਰ ਤੋਂ ਇਲਾਵਾ ਡੀਨ ਅਕਾਦਮਿਕ ਡਾ. ਏ.ਕੇ ਤਿਵਾੜੀ, ਰਜਿਸਟਰਾਰ ਡਾ. ਨਵਜੋਤ ਕੌਰ ਵਾਈਸ ਚਾਂਸਲਰ ਦੇ ਨਿਜੀ ਸਕੱਤਰ ਡਾ. ਨਾਗਰ ਸਿੰਘ ਅਤੇ ਫਿਨਾਂਸ ਅਫਸਰ ਡਾ. ਪ੍ਰਮੋਦ ਅਗਰਵਾਲ ਹਾਜ਼ਰ ਸਨ।
 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ