Wednesday, September 17, 2025

Photo Gallery

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਉਤੇ ਅਧਾਰਿਤ ਮੰਤਰੀ ਸਮੂਹ, ਕਨਫੈਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ ਪੰਜਾਬ ਦੇ ਵਫ਼ਦ ਨਾਲ ਵਿਚਾਰ-ਚਰਚਾ ਕਰਦਾ ਹੋਇਆ।ਇਹ ਚਰਚਾ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਸਬੰਧਤ ਧਿਰਾਂ ਨਾਲ ਸ਼ੁਰੂ ਕੀਤੀ ਗਈ ਸੋਚ-ਵਿਚਾਰ ਦੀ ਪ੍ਰਕਿਰਿਆ ਦੇ ਤਹਿਤ ਹੋਈ। ਇਸ ਦੌਰਾਨ ਕਨਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ੇਖੜੀ ਨੇ ਕੁਝ ਪੁਰਾਣੇ ਮਸਲਿਆਂ ਨੂੰ ਉਠਾਇਆ ਅਤੇ ਮੰਤਰੀ ਸਮੂਹ ਨੇ ਇਸ ਨੂੰ ਸੁਖਾਵੇਂ ਰੂਪ ਵਿਚ ਘੋਖਣ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਕਨਫੈਡਰੇਸ਼ਨ ਨੇ ਕਿਹਾ ਕਿ ਕਿਸੇ ਕਾਰਨ ਕਰਕੇ ਕਿਸੇ ਵੀ ਅਨੁਸੂਚਿਤ ਜਾਤੀ ਵਿਦਿਆਰਥੀ ਦਾ ਰੋਲ ਨੰਬਰ ਰੋਕਣ ਦੇ ਉਹ ਸਿਧਾਂਤਕ ਤੌਰ ਉਤੇ ਖਿਲਾਫ਼ ਹਨ ਕਿਉਂ ਜੋ ਇਹ ਵਿਦਿਆਰਥੀ ਦੇ ਹਿੱਤਾਂ ਦੇ ਵਿਰੁੱਧ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਅਕਾਦਮਿਕ ਵਰ੍ਹੇ 2020-21 ਲਈ ਵਿਦਿਆਰਥੀਆਂ ਨੂੰ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਵਾਲਾ ਪੰਜਾਬ ਮੁਲਕ ਦਾ ਪਹਿਲਾ ਸੂਬਾ ਹੈ। ਇਹ ਮੀਟਿੰਗ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਈ।

More Photos

ਸੁਨਾਮ ਵਿਖੇ ਘਣਸ਼ਿਆਮ ਕਾਂਸਲ ਦੇ ਜਨਮ ਦਿਨ ਮੌਕੇ ਕੇਕ ਕੱਟਕੇ ਖੁਸ਼ੀ ਸਾਂਝੀ ਕਰਦੇ ਹੋਏ

ਦਾਮਨ ਬਾਜਵਾ ਨੇ ਲੌਂਗੋਵਾਲ ਨਾਲ ਦੁੱਖ ਜਤਾਇਆ

ਪੰਜਾਬ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

Harsimran Kaur

ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ

ਵਿਸ਼ਵਜੀਤ ਔਲਖ ( ਵਿਸ਼ੂ ) ਪੱਤੀ ਖ਼ਲੀਲ , ਸ਼ੇਰਪੁਰ ( ਸੰਗਰੂਰ )

ਸੁਨਾਮ ਦੇ ਜੰਮਪਲ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਰਮਬੀਰ ਸਿੰਘ ਪੁੱਤਰ ਤਾਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ

ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਇੱਕ ਭੈਣ ਆਪਣੇ ਭਰਾ ਕੁਲਵੀਰ ਸਿੰਘ ਦੇ ਗੁੱਟ ਤੇ ਰੱਖੜੀ ਬੰਨ੍ਹਦੀ ਹੋਈ

ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦੇ ਰੱਖੜੀ ਬੰਨ੍ਹਦੀ ਹੋਈ

ਪ੍ਰੋਜੈਕਟ ਗੋ ਗ੍ਰੀਨ ਮਿਸ਼ਨ

ਜਨਮ ਦਿਨ ਮੁਬਾਰਕਾ

ਅਕਾਲਪ੍ਰੀਤ ਸਿੰਘ Happy Birthday

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਦੇਕੇ ਧੰਨਵਾਦ ਕਰਦੇ ਹੋਏ

ਸੁਨਾਮ ਦੇ ਪ੍ਰਧਾਨ ਬਣੇ ਸਾਬਕਾ ਕੌਂਸਲਰ ਵਿਕਰਮ ਗਰਗ ਵਿੱਕੀ ਨੂੰ ਸਨਮਾਨਿਤ ਕਰਦੇ ਹੋਏ

ਸੁਨਾਮ ਵਿਧਾਨ ਸਭਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀਆਂ ਕਾਪੀਆਂ ਸੌਂਪਦੇ ਹੋਏ

ਹੁਸ਼ਿਆਰਪੁਰ : ਏ ਐਸ ਆਈ ਪ੍ਰਿਤਪਾਲ ਸਿੰਘ ਦੇ ਸਬ ਇੰਸਪੈਕਟਰ ਬਣਨ 'ਤੇ ਤਰੱਕੀ ਦੇ ਸਟਾਰ ਲਾਉਂਦੇ ਹੋਏ ਐੱਸ ਪੀ ਡੀ ਡਾਕਟਰ ਮੁਕੇਸ਼ ਕੁਮਾਰ ਅਤੇ ਹੋਰ