ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।