ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੇ ਤੀਜੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਅਜਿਹੇ ਖੇਤਰੀ ਯੁਵਕ ਮੇਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਸੇ ਨਾਲ ਜੋੜਦੇ ਹਨ।