Monday, June 05, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

Punjab - Malwa

ਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤ

 ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸੰਪੰਨ ਹੋਏ 74ਵੇੰ ਗਣਤੰਤਰ ਦਿਵਸ ਸਮਾਰੋਹ ਮੌਕੇ ਵਾਤਾਵਰਣ ਸੇਵੀਆਂ ਨੂੰ ਸਨਮਾਨਿਤ ਕੀਤਾ ਗਿਆ। ਉਮੰਗ ਵੈਲਫੇਅਰ ਫਾਉਂਡੇਸ਼ਨ, ਪਬਲਿਕ ਹੈਲਪ ਫਾਉੰਡੇਸ਼ਨ ਅਤੇ ਵਣ ਮੰਡਲ (ਵਿਸਥਾਰ) ਪਟਿਆਲਾ ਵਿਖੇ ਕਾਰਜਸ਼ੀਲ ਅਮਨ ਅਰੋੜਾ ਨੂੰ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਜਿਲਾ ਪੱਧਰੀ ਐਵਾਰਡ ਨਾਲ ਨਿਵਾਜਿਆ ਗਿਆ। 

ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ,

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।

ਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ

ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰ

ਸਪੋਰਟਸ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਸ਼ੁਰੂ

ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ਅੱਜ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਸ਼ੁਰੂ ਹੋਏ ਸਮਾਰੋਹ ਵਿਚ ਪਹੁੰਚੇ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਐੱਨ.ਸੀ.ਸੀ. ਦੇ ਵਿਦਿਆਰਥੀਆਂ, ਬੈਂਡ ਟੀਮ ਅਤੇ ਖਿਡਾਰੀਆਂ ਨੇ ਭਰਵਾਂ ਸਵਾਗਤ ਕੀਤਾ।

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁੱਖ ਸ਼ੂਟਰ ਦੋ ਸਾਥੀਆਂ ਸਣੇ ਭਾਰਤ-ਨੇਪਾਲ ਸਰਹੱਦ ਤੋਂ ਕਾਬੂ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਤਾਕ ’ਚ ਸਨ, ਨੂੰ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਕਾਬੂ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ।

ਪਟਿਆਲਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। 

ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਬਹਾਦਰਗੜ੍ਹ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਮੋਰਚਾ ਗੁਰੂ ਕਾ ਬਾਗ਼ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ  15 ਸਤੰਬਰ ਨੂੰ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾਵੇਗਾ।

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਫਿਊਚਰ ਟਾਈਕੂਨਜ਼ ਦਾ ਹੱਥ ਫੜਿਆ

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚਿਤਵੇ ਫਿਊਚਰ ਟਾਈਕੂਨਜ਼ (ਉਭਰਦੇ ਉਦਮੀਆਂ) ਦਾ ਹੱਥ ਫੜਿਆ ਹੈ। ਪੀ.ਐਮ.ਏ. ਨੇ ਇਨ੍ਹਾਂ ਉਭਰਦੇ ਉਦਮੀਆਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਅ ਕੇ ਹੋਰ ਵੱਡੇ ਪੱਧਰ 'ਤੇ ਲਿਜਾਣ ਲਈ ਸਲਾਹ ਦੇਣ ਅਤੇ ਸਹੀ ਮਾਰਗਦਰਸ਼ਨ ਕਰਨ ਲਈ ਇੱਥੇ ਕਰਵਾਏ ਇੱਕ ਸਮਾਰੋਹ ਦੌਰਾਨ ਸਨਮਾਨਤ ਕੀਤਾ।

15 ਸਾਲਾ ਪਟਿਆਲਵੀ ਉਦੈ ਪ੍ਰਤਾਪ ਸਿੰਘ ਦੀ ਮਿੰਨੀ ਕਹਾਣੀ ਕੁਇਲ ਕਲੱਬ ਰਾਈਟਰਜ਼ ਨੇ ਆਪਣੀ ਕਿਤਾਬ 'ਗਿਲਡਡ ਐਜਸ' 'ਚ ਪ੍ਰਕਾਸ਼ਿਤ ਕੀਤੀ

ਭਾਰਤ ਦੇ ਨੌਜਵਾਨ ਲੇਖਕਾਂ ਦੀ ਵਕਾਰੀ ਸੰਸਥਾ ਕੁਇਲ ਕਲੱਬ ਰਾਈਟਰਜ਼ ਨੇ ਪਟਿਆਲਾ ਦੇ 15 ਸਾਲਾ ਤੇ ਯਾਦਵਿੰਦਰਾ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਉਦੈ ਪ੍ਰਤਾਪ ਸਿੰਘ ਵੱਲੋਂ ਲਿਖੀ ਇੱਕ ਮਿੰਨੀ ਕਹਾਣੀ ਹਾਲ ਹੀ ਵਿੱਚ ਪ੍ਰਕਾਸ਼ਿਤ ਆਪਣੀ 22 ਲਘੂ ਕਹਾਣੀਆਂ ਦੀ ਕਿਤਾਬ 'ਗਿਲਡਡ ਐਜਸ' ਵਿੱਚ ਛਾਪੀ ਹੈ।

ਖੇਡਾਂ ਵਤਨ ਪੰਜਾਬ ਦੀਆਂ — ਬਲਾਕ ਪੱਧਰੀ ਮੁਕਾਬਲਿਆਂ 'ਚ ਅੰਡਰ 14 ਉਮਰ ਵਰਗ ਲੜਕੀਆਂ 'ਚ ਹਰਮੀਤ ਕੌਰ ਲੰਬੀ ਛਾਲ 'ਚ ਪਹਿਲੇ ਸਥਾਨ 'ਤੇ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਬਰਨਾਲਾ ਵਿੱਚ  ਬਲਾਕ ਸ਼ਹਿਣਾ ਦੇ ਮੁਕਾਬਲਿਆਂ ਦੌਰਾਨ ਅਥਲੈਟਿਕਸ ਦੇ ਲੰਬੀ ਛਾਲ ਦੇ ਮੁਕਾਬਲੇ ਅੰਡਰ—14 ਉਮਰ   ਵਰਗ 'ਚ ਹਰਮੀਤ ਕੌਰ ਪਹਿਲੇ ਨੰਬਰ 'ਤੇ ਰਹੀ। 

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੰਗਹੀਣਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

ਪਿੱਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਸਾਥੀਆਂ ਵੱਲੋਂ 18 ਅਗਸਤ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਚੰਡੀਗੜ੍ਹ ਅੱਗੇ 15 ਸਾਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉਪਰ ਉਠ ਕੇ ਯੋਗਦਾਨ ਪਾਉਣ ਦੀ ਲੋੜ: ਡਾ. ਹਰਜਿੰਦਰ ਸਿੰਘ

 ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖੌਫ਼ਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ਕਰਵਾਇਆ ਗਿਆ।

ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ ਗਰਿੱਡ ਸਬ-ਸਟੇਸ਼ਨ ਅਤੇ ਅਤਿ ਆਧੁਨਿਕ ਬਹੁ ਮੰਜ਼ਿਲਾ ਇਮਾਰਤ ਦੇ ਨੀਂਹ ਪੱਥਰ ਰੱਖੇ

ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ ਗਰਿੱਡ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਣ ਮਗਰੋਂ ਜਾਣਕਾਰੀ ਦਿੱਤੀ ਕਿ ਲਗਭਗ 9.50 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਬ ਸਟੇਸ਼ਨ 31 ਮਾਰਚ 2023 ਤੱਕ ਮੁਕੰਮਲ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬ ਸਟੇਸ਼ਨ ਦੇ ਬਣਨ ਨਾਲ ਲਗਭਗ 60 ਤੋਂ 70 ਹਜ਼ਾਰ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਵੱਛਤਾ ਪੰਦਰਵਾੜੇ ਅਤੇ ਯੂਥ ਕਲੱਬ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲੇ ਦੇ ਯੂਥ ਕਲੱਬਾਂ ਨੂੰ ਕਾਰਜਸ਼ੀਲ ਅਤੇ ਨਵੇਂ ਕਲੱਬਾਂ ਦਾ ਗਠਨ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਹਰੀਸ਼ ਨਈਅਰ

 ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਨਸ਼ੀਲਤਾ ਦੀ ਵਚਨਬੱਧਤਾ ਤਹਿਤ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  5 ਅਗਸਤ ਨੂੰ ਜਾਗਰੂਕਤਾ ਮੁਹਿੰਮ ਵਿੱਢ ਕੇ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ’ਤੇ ਪੂਰਨ ਪਾਬੰਦੀ ਦਾ ਸੱਦਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।

ਮੌਂਟਰੀਅਲ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸੈਮੀਨਾਰ

ਅੱਜ ਬਰੈਂਪਟਨ ਦੇ ਕੈਸੀ ਕੈਂਬਲ ਸੈਂਟਰ ’ਚ ‘ਮੌਂਟਰੀਅਲ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਪੰਜਾਬ ਤੋਂ ਇਨਕਲਾਬੀ ਲਹਿਰ ਦੇ ਆਗੂ ਕੰਵਲਜੀਤ ਖੰਨਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।

ਜ਼ਿਲ੍ਹਾ ਬਰਨਾਲਾ ਚ ਇਸ ਮਾਨਸੂਨ ਦੌਰਾਨ ਲਗਾਏ ਜਾਣਗੇ 6 ਲੱਖ ਪੌਦੇ

ਜ਼ਿਲ੍ਹਾ ਬਰਨਾਲਾ ਚ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਹਰਿਆਵਲ ਵਧਾਉਣ ਲਈ ਇਸ ਮਾਨਸੂਨ ਦੌਰਾਨ 6 ਲੱਖ ਪੌਦੇ ਲਗਾਉਣ ਦਾ ਟੀਚਾ ਵਿੱਢਿਆ ਗਿਆ ਹੈ. ਪੂਰੇ ਜ਼ਿਲ੍ਹੇ ਵਿੱਚ ਖ਼ਾਲੀ ਪਾਈਆਂ ਸਰਕਾਰੀ ਥਾਵਾਂ ਉੱਤੇ ਪੌਦੇ ਲਗਾਏ ਜਾਣਗੇ। ਨਾਲ ਹੀ ਵੇਟਲੈਂਡ (ਗਿੱਲੇ ਜੰਗਲ) ਸਥਾਪਤ ਕੀਤੇ ਜਾਣਗੇ 

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ। ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।

ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕੀਤਾ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਚੱਲ ਰਹੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ। ਅਮਨ ਸੈਣੀ ਕੰਪਾਊਂਡ ਮੈੱਨ ਸ਼ਰੇਣੀ ਵਿੱਚ ਇਸ ਮੈਡਲ ਦੀ ਪ੍ਰਾਪਤੀ ਵਾਲੀ ਤਿੰਨ ਮੈਂਬਰੀ ਟੀਮ ਵਿੱਚ ਸ਼ਾਮਿਲ ਸੀ ਜਿਸ ਨੇ ਫ਼ਰਾਂਸ ਦੀ ਟੀਮ ਨੂੰ ਹਰਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। 

ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਮੁਫ਼ਤ ਇੰਟਰਵਿਊ ਸਕਿੱਲ ਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਇੰਟਰਵਿਊ ਸਕਿੱਲ ਅਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਰੋਜ਼ਾਨਾ ਸਵੇਰੇ 11 ਵਜੇ ਸੋਮਵਾਰ ਤੋਂ ਸ਼ੁੱਕਰਵਾਰ ਰੋਜ਼ਗਾਰ ਬਿਊਰੋ ਵਿੱਚ ਇਹ ਕਲਾਸ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ ਪਟਿਆਲਾ ਦਾ ਇਹ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਲੈਣ ਲਈ ਇੰਟਰਵਿਊ ਪਾਸ ਕਰਨ ਵਿੱਚ ਬੇਹੱਦ ਮਦਦਗਾਰ ਹੋਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਨੇ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਧਿਕਾਰੀ ਨਾਲ ਮੀਟਿੰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ -ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਮਿਤੀ 14 ਮਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ

ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ।

ਬੁਰਜ ਹਰੀ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਭੈਣੀ ਜੱਸਾ ਦੀ ਟੀਮ ਜੇਤੂ ਰਹੀ

 ਨੇੜਲੇ ਪਿੰਡ ਬੁਰਜ ਹਰੀ ਵਿਖੇ ਸੁਖਚਰਨ ਸਿੰਘ ਟੀਟੂ ਯਦਾਗਾਰੀ ਵਾਲੀਬਾਲ (ਸਮੈਸ਼ਿੰਗ) ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵਾਲੀਬਾਲ ਦੀਆਂ 18 ਟੀਮਾਂ ਨੇ ਹਿੱਸਾ ਲਿਆ ਇਸ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ ਡੀ.ਐਸ.ਪੀ. ਮਾਨਸਾ  ਕੇ.ਕੇ. ਚੌਧਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤ ਖੇਡ ਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਪੇਰ੍ਰਿਤ ਕੀਤਾ

ਕਿਰਤੀ ਔਰਤਾਂ ਨੂੰ ਹਾਈਜੀਨ ਕਿੱਟਾਂ ਵੰਡੀਆਂ

 ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ   ਅਤੇ ਚੇਅਰਪਰਸਨ ਹਾਸਪਿਟਲ ਵੈੱਲਫੇਅਰ ਸੈਕਸ਼ਨ ਬਰਨਾਲਾ ਸ੍ਰੀਮਤੀ ਜਯੋਤੀ ਸਿੰਘ ਰਾਜ ਦੀ ਅਗਵਾਈ ਹੇਠ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਭੱਠਿਆਂ ’ਤੇ ਮਜ਼ਦੂਰੀ ਕਰਨ ਵਾਲੀਆਂ ਕਿਰਤੀ ਔਰਤਾਂ ਨੂੰ ਹਾਈਜੀਨ ਕਿੱਟਾਂ ਵੰਡੀਆਂ ਗਈਆਂ।

ਆਈਓਐਲ ਕੈਮੀਕਲਜ਼ ਵੱਲੋਂ ਫਤਿਹਗੜ ਛੰਨਾ ’ਚ ਸੇਫਟੀ ਪ੍ਰੋਗਰਾਮ

ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਆਫ ਫੈਕਟਰੀਜ਼ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਡਾਇਰੈਕਟਰ ਆਫ ਫੈਕਟਰੀਜ਼ ਬਰਨਾਲਾ ਸਾਹਿਲ ਗੋਇਲ ਦੀ ਅਗਵਾਈ ’ਚ ਪਿੰਡ ਫਤਿਹਗੜ ਛੰਨਾ ਵਿਖੇ ਆਕੂਪੇਸ਼ਨਲ ਹੈਲਥ ਅਤੇ ਸੇਫਟੀ ਪ੍ਰੋਗਰਾਮ ਕਰਵਾਇਆ ਗਿਆ।

ਪਟਿਆਲਾ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਵਲੋਂ ਹੁੰਝਾ ਫੇਰੂ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਭੰਗੜੇ ਪਾਏ

ਬਿਸ਼ਨ ਨਗਰ ਦੀ ਮੇਨ ਮਾਰਕੀਟ ਵਿਖੇ ਸਮੁੰਹ ਦੁਕਾਨਦਾਰਾਂ, ਨਗਰ ਵਾਸੀਆਂ ਵਲੋਂ ਪੰਜਾਬ ਵਿਧਾਨ ਸਭਾ ਦੀ ਚੋਣ ਦੇ ਨਤੀਜੇ ਆਉਣ ਉਪਰੰਤ ਆਮ ਆਦਮੀ ਪਾਰਟੀ ਦੀ  ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇਂ ਅਤੇ ਭੰਗੜੇ ਪਾਏ ਗਏ ਇਸ ਮੋਕੇ ਸੁਰਿੰਦਰਪਾਲ ਗੋਇਲ ਨੇ ਕਿਹਾ ਕਿ ਪੰਜਾਬ ਦੇ ਸਿਆਸਤਦਾਨਾਂ ਵਲੋਂ ਆਪਣੇ-ਆਪਣੇ ਕਾਰਜਕਾਲ ਸਮੇਂ ਵਿੱਚ ਸਿਰਫ ਤੇ ਸਿਰਫ ਆਪਣੀਆਂ ਤਜੋਰੀਆਂ ਭਰਨ ਦਾ ਆਪਣੇ ਭਾਈ-ਭਤੀਜਿਆਂ ਨੂੰ ਸਰਕਾਰ ਦੇ ਨਜ਼ਾਇਜ ਲਾਭ ਦੇਣ ਦਾ ਕੰਮ ਕਰਕੇ ਪੰਜਾਬ ਦੀ ਲੋਕਾਂ ਨਾਲ ਧਰੋਹ ਕੀਤਾ ਪੰਜਾਬ ਦੇ ਲੋਕ ਇਹਨਾਂ ਦੇ ਮਾੜੇ ਕੰਮਾਂ ਤੋਂ ਬਹੂਤ ਦੁੱਖੀ ਸਨ

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸੁਖਬੀਰ, ਮਜੀਠੀਆ ਚੜ੍ਹਦੀਕਲਾ ਵਿਚ ਹਨ

ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਕਵੀ ਦਰਬਾਰ ਦਾ ਆਯੋਜਨ

ਕਿਸੇ ਕੌਮ ਦੀ ਸੱਭਿਆਚਾਰਕ ਵਿਰਾਸਤ, ਗਿਆਨ, ਵਿਗਿਆਨ ਅਤੇ ਜੀਵਨ ਦ੍ਰਿਸ਼ਟੀ ਉਸ ਕੌਮ ਦੀ ਭਾਸ਼ਾ ਵਿੱਚ ਸਮੋਈ ਹੁੰਦੀ ਹੈ : ਸਵਰਾਜਬੀਰ

ਪੰਜਾਬੀ ਯੂਨੀਵਰਸਿਟੀ ਮਾਂ ਬੋਲੀ ਅਤੇ ਵਿਗਿਆਨ ਦੇ ਹਵਾਲੇ ਨਾਲ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਮੌਕੇ 'ਗਿਆਨੀ ਲਾਲ ਸਿੰਘ ਯਾਦਗਾਰੀ ਲੈਕਚਰ ਲੜੀ' ਅਧੀਨ ਉੱਘੇ ਨਾਟਕਕਾਰ ਅਤੇ ਕਵੀ ਡਾ. ਸਵਰਾਜਬੀਰ ਨੇ 'ਪੰਜਾਬੀ ਭਾਸ਼ਾ ਦੀ ਸਮੱਸਿਆ ਨੂੰ ਸਮਝਣ ਬਾਰੇ ਕੁਝ ਨੁਕਤੇ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਲੈਕਚਰ ਦਿੱਤਾ।
ਦੇਸ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ 75 ਪ੍ਰੋਗਰਾਮ ਕਰਵਾਏ ਜਾਣ ਦਾ ਪ੍ਰੋਗਰਾਮਾ ਉਲੀਕਿਆ ਹੋਇਆ ਹੈ।

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ ਕਾਲਜ ‘ਚ ਰੱਖੇ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਾਹਿਤਕ ਸਭਾਵਾਂ  ਦੇ ਸਹਿਯੋਗ ਨਾਲ ਪੰਜਾਬੀ ਕਵੀ ਦਰਬਾਰ ਕਰਵਾ ਕੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ।

ਮਾਂ ਬੋਲੀ ਪੰਜਾਬੀ ਦੇ ਪ੍ਰਚਾਰ,ਪ੍ਰਸਾਰ ਤੇ ਸੰਚਾਰ ਨੂੰ ਹਮੇਸ਼ਾ ਮੇਰੀ ਪਹਿਲ : ਸਿਵਲ ਸਰਜਨ

ਸਿਹਤ ਵਿਭਾਗ ਬਰਨਾਲਾ ਵੱਲੋਂ ਸ਼੍ਰੀ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮੌਕੇ ਮਾਂ ਬੋਲੀ ਲਈ ਅਹਿਦ ਲੈ ਕੇ ਮਨਾਇਆ ਗਿਆ।

ਵੋਟਰਾਂ ਦੀ ਸਹੂਲਤ ਲਈ ਹਰ ਇੱਕ ਬੂਥ ’ਤੇ ਤਾਇਨਾਤ ਹੋਣਗੇ ਵਲੰਟੀਅਰ : ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ

ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਦਿਵਿਆਂਗਜਨ ਵੋਟਰਾਂ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹੂਲਤ ਲਈ ਹਰ ਇੱਕ ਬੂਥ ਉਪਰ 5 ਤੋਂ 7 ਚੋਣ ਮਿੱਤਰ ਵਜੋਂ  ਵਲੰਟੀਅਰ ਤਾਇਨਾਤ ਕੀਤੇ ਜਾਣੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਜਾਣ ਵਾਲੇ 13 ਹਜ਼ਾਰ ਵਲੰਟੀਅਰਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ।

ਕੇਂਦਰੀ ਜੇਲ੍ਹ ਪ੍ਰਸ਼ਾਸਨ ਤੇ 'ਈਕੋ ਕੰਜਰਵ ਫਾਉਂਡੇਸ਼ਨ' ਵੱਲੋਂ ਸਫਾਈ ਮੁਹਿੰਮ ਦੀ ਆਰੰਭਤਾ

ਕੂੜੇ ਦੀ ਸਮੱਸਿਆ ਨਾਲ ਨਜਿੱਠਣ ਲਈ ਤੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਕੇਂਦਰੀ ਜੇਲ੍ਹ, ਪਟਿਆਲਾ ਵਿਖੇ 'ਸਫਾਈ ਮੁਹਿੰਮ' ਦੀ ਅਰੰਭਤਾ ਕੀਤੀ ਗਈ। ਜੇਲ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾ 'ਈਕੋ ਕੰਜਰਵ ਫਾਉਂਡੇਸ਼ਨ' ਨਾਲ ਤਾਲਮੇਲ ਕਰਕੇ ਕੂੜਾ ਪ੍ਰਬੰਧਨ ਅਤੇ ਕੂੜੇ ਦੇ ਪੈਦਾ ਹੋਣ ਵਾਲੇ ਸਰੋਤ ਤੋਂ ਹੀ ਵੱਖੋ-ਵੱਖ ਕਰਨ ਦੇ ਮੱਦੇਨਜ਼ਰ 'ਸੁੱਕੇ ਅਤੇ ਗਿੱਲੇ ਕੂੜੇ' ਦਾ ਵਰਗੀਕਰਨ ਕਰਦੇ ਹੋਏ ਵੱਖ-ਵੱਖ ਥਾਵਾ 'ਤੇ ਕੂੜੇ ਦਾਨ ਲਗਾਉਣ ਦੀ ਸ਼ੁਰੂਆਤ ਕੀਤੀ।

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵੱਲੋਂ 10 ਪਿਸਟਲ ਬਰਾਮਦ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵੱਲੋਂ ਰੱਖੀ ਜਾ ਰਹੀ ਚੌਕਸੀ ਦੇ ਬਦੌਲਤ 10 ਪਿਸਟਲ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਪੀ. (ਜਾਂਚ) ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗਰਗ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਰਾਜਪੁਰਾ ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਥਾਣਾ ਸਿਟੀ ਰਾਜਪੁਰਾ, ਸਦਰ ਰਾਜਪੁਰਾ ਅਤੇ ਬਨੂੜ ਦੇ ਥਾਣਾ ਮੁਖੀਆਂ ਸਮੇਤ ਚੌਂਕੀ ਇੰਚਾਰਜਾਂ ਵੱਲੋਂ ਸਪੈਸ਼ਲ ਨਾਕਾਬੰਦੀਆਂ ਅਤੇ ਗਸ਼ਤ ਦੌਰਾਨ ਇਹ ਬਰਾਮਦਗੀ ਮੇਨ ਜੀ.ਟੀ. ਰੋਡ ਨੇੜੇ ਪਿੰਡ ਬੂਟਾ ਸਿੰਘ ਵਾਲਾ ਨੇੜਿਓਂ ਹੋਈ ਹੈ।

ਤਰਕਸ਼ੀਲ ਸੁਸਾਇਟੀ ਦੀ ਵਿਚ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਸ਼ਾਮਲ ਹੋਣ ਦਾ ਫੈਸਲਾ

ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਟਿਆਲਾ ਇਕਾਈ ਦੀ ਮੀਟਿੰਗ ਤਰਕਸ਼ੀਲ ਹਾਲ ਪਟਿਆਲਾ ਵਿਖੇ ਚਰਨਜੀਤ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 27 ਫਰਵਰੀ ਨੂੰ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਬਰਨਾਲਾ ਵਿਖੇ ਸ਼ਾਮਲ ਹੋਣ ਲਈ ਫੈਸਲਾ ਲਿਆ ਗਿਆ।

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਕੀਤਾ ਰਸਮੀ ਐਲਾਨ; ਹਾਈਵੇਅ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਮੌਜੂਦਾ ਅੰਦੋਲਨ ਮੁਲਤਵੀ

ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। 

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ 10 ਦਸੰਬਰ ਨੂੰ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 10 ਦਸੰਬਰ 2021 ਨੂੰ ਹਾਈਐਂਡ ਜਾਬ ਫੇਅਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਮੇਲਾ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਇਆ ਜਾਵੇਗਾ।

12345678910...