ਗੁਰਮਤਿ ਸੰਗੀਤ ਚੇਅਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਗੁਰਮਤਿ ਵਿਖਿਆਨ ਵਿਸ਼ੇਸ਼ ਲੈਕਚਰ ਲੜੀ ਅਧੀਨ “ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿਚ ਪ੍ਰਯੁਕਤ ਗਾਇਨ ਧੁਨੀਆਂ” ਵਿਸ਼ੇ ਉੱਤੇ ਆਨਲਾਈਨ ਵਿਖਿਆਨ ਦਾ ਆਯੋਜਨ ਕੀਤਾ ਗਿਆ। ਇਸ ਵਿਚ ਮੁੱਖ ਵਕਤਾ ਵਜੋਂ ਉੱਘੇ ਸਿੱਖ ਚਿੰਤਕ ਪ੍ਰੋ. ਹਿੰਮਤ ਸਿੰਘ ਅਤੇ ਮੁੱਖ ਮਹਿਮਾਨ ਵਜੋਂ ਪ੍ਰੋ. ਬਲਵਿੰਦਰ ਸਿੰਘ, ਸਾਬਕਾ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।