ਜ਼ਿਲ੍ਹੇ ਨੇ 1 ਜੁਲਾਈ ਤੋਂ ਹੁਣ ਤਕ 22.20 ਕਰੋੜ ਰੁਪਏ ਇਕੱਠੇ ਕੀਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰ ਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ।
ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।