ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ