ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ
ਆਗੂਆਂ ਨੇ ਭਾਜਪਾ-RSS ਨਾਲ ਜੁੜੇ ਤੰਤਰ ਦੀ ਪਿੱਛੜੀ ਸੋਚ ਦੀ ਸਖ਼ਤ ਨਿੰਦਾ ਕੀਤੀ। ਮੀਟਿੰਗ ਦੀ ਪ੍ਰਧਾਨਗੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਸੰਸਦ ਮੈਂਬਰ, ਫਤਿਹਗੜ੍ਹ ਸਾਹਿਬ) ਨੇ ਕੀਤੀ।
ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ।
ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਵਲੋਂ ਘੋਸ਼ਣਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ
1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ
ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਦੌਰਾਨ 27 ਜੁਲਾਈ ਦੀ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਹੋਣ ’ਤੇ ਰੋਸ ਪ੍ਰਗਟਾਇਆ ਗਿਆ।
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕਸਬਾ ਚੀਮਾਂ ਮੰਡੀ ਦੇ ਵਾਰਡ ਨੰਬਰ 4 ਦੀ ਮੀਹਾਂ ਸਿੰਘ ਵਾਲੀ ਗਲੀ ਦੇ ਵਸਨੀਕ ਸੀਵਰੇਜ ਪਾਉਣ ਤੋਂ ਬਾਅਦ ਪੈਦਾ ਹੋਈ ਗੰਭੀਰ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ,
ਵਧੇਰੇ ਜਾਣਕਾਰੀ ਲਈ ਉਮੀਦਵਾਰ ਮਿਤੀ 24 ਅਗਸਤ 2026 ਤੱਕ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰੀ ਸਮੇਂ (ਸੋਮਵਾਰ ਤੋਂ ਸ਼ੁੱਕਰਵਾਰ) ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਸਰਕਾਰੀ ਕਾਲਜ, ਫੇਜ-6 (ਸਾਹਮਣੇ ਸਰਕਾਰੀ ਹਸਪਤਾਲ) ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ। ਮੋਬਾਇਲ ਨੰਬਰ - 7740077401
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲਗਾਤਾਰ ਜਾਰੀ ਮੁਹਿੰਮ ਤਹਿਤ, ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਪੈਂਦੇ ਪਿੰਡ ਗੜ੍ਹੀ ਕਾਨੂੰਗੋ ਵਿਖੇ ਨਵੇਂ ਬਣੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ।
ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।
ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।
ਅੰਮ੍ਰਿਤਸਰ ਦੇ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਅਤੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਗੂ ਰਣਜੀਤ ਸਿੰਘ ਰਾਣਾ ਆਪਣੇ ਨਾਲ ਸੈਂਕੜੇ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।
ਪਦਮ ਸ਼੍ਰੀ ਜਤਿੰਦਰ ਸਿੰਘ ਸ਼ੈਂਟੀ ਵੱਲੋਂ ਬੀਤੇ ਦਿਨੀਂ ਆਪਣੀ ਮੋਗਾ ਕੋਰ ਟੀਮ ਸਮੇਤ ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾ ਪੁਰਾਣਾ ਅਤੇ ਧਰਮਕੋਟ ਵਿਖੇ ਪਹੁੰਚ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੀ ਤਰਫੋਂ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਯੂਥ ਰਨ- 2026 ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਫੇਸ-8 ਤੋਂ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਮੌਜੂਦ ਸਨ,
ਸਮੇਂ ਵੀ ਲੋਕਾਂ ਵੱਲੋਂ ਮਿਲ ਰਿਹਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ, ਜੋ ਸਾਨੂੰ ਦਿਨ-ਰਾਤ ਹਲਕੇ ਦੀ ਸੇਵਾ ਕਰਨ ਦਾ ਬਲ ਦਿੰਦਾ ਹੈ।ਫੋਟੋ - ਲੋਕ ਮਿਲਣੀ ਦੌਰਾਨ ਰਣਜੋਧ ਸਿੰਘ ਹਡਾਣਾ, ਆਪ ਆਗੂ ਤੇ ਪਿੰਡ ਵਾਸੀ
ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।
ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।
ਸਿਹਤ ਵਿਭਾਗ ਐੱਸ.ਏ.ਐੱਸ. ਨਗਰ ਦੇ ਅਧਿਕਾਰੀਆਂ ਨੇ ਟੀਮ ਨੂੰ ਭਰੋਸਾ ਦਿਵਾਇਆ ਕਿ ਈ-ਔਸ਼ਧੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਮਰੀਜ਼ਾਂ ਨੂੰ ਨਿਰਵਿਘਨ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਐਨ.ਡੀ.ਪੀ.ਐਸ ਐਕਟ ਤਹਿਤ ਹੁਣ ਤੱਕ 70 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਅਤੇ 103 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ ਪਹੁੰਚਾਇਆ ਗਿਆ। ਨਸ਼ੇ ਖਿਲਾਫ ਵਿੱਢੀ ਗਈ ਇਹ ਜੰਗ ਭਵਿੱਖ ਵਿੱਚ ਵੀ ਇਸੇ ਤਰਾ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨਾਲ ਹੋਰ ਵੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਪੂਰੀ ਦਾਖ਼ਲਾ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਸਪੰਨ ਕਰਾਉਣ ਨਿਰਦੇਸ਼ ਦਿੱਤੇ ਹਨ। ਸ੍ਰੀ ਢਾਂਡਾ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਣ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੀ ਦਾਖ਼ਲਾ ਸਬੰਧੀ ਪ੍ਰਕਿਰਿਆ ਪੂਰੀ ਕਰ ਲੈਣ।
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।
ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੋਸਪੈਕਟਸ ਵਿੱਚ ਦਿੱਤੀਆਂ ਸਾਰੀਆਂ ਸ਼ਰਤਾਂ ਅਤੇ ਹਦਾਇਤਾਂ ਧਿਆਨ ਨਾਲ ਪੜ੍ਹ ਲੈਣੀਆਂ ਚਾਹੀਦੀਆਂ ਹਨ।
ਅੱਜ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਰਾਜਪੁਰਾ ਦੀ ਪੁਲਸ ਪ੍ਰਸ਼ਾਸਨ ਨਾਲ ਵਪਾਰਕ ਮਿਲਣੀ ਨਵੀਂ ਅਨਾਜ ਮੰਡੀ ਐਸੋਸੀਏਸ਼ਨ ਦੇ ਦਫਤਰ ਵਿਖੇ ਕਰਵਾਈ।
ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
ਡਾਕਟਰ ਸੰਦੀਪ ਸਿੰਘ ਕੌੜਾ (ਸੰਸਥਾਪਕ ਚਾਂਸਲਰ) ਸ਼ਹੀਦ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ, ਪੰਜਾਬ ਵੱਲੋਂ ਕੀਤਾ।
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਦੇ ਬਾਹਰ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ।
ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ।
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।
ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ।
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ।
ਨੀਟ ਪੇਪਰ ਲੀਕ ਮਾਮਲੇ ਵਿੱਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਈ ਖਿਲਵਾੜ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੀਟ ਪ੍ਰੀਖਿਆ 'ਚ ਹੋਈਆਂ ਕਥਿਤ ਧਾਂਦਲੀਆਂ, ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਦਿੱਤੇ ਗਏ "ਥਾਲੀ ਵਜਾਓ, ਤਾਨਾਸ਼ਾਹ ਭਜਾਓ" ਦੇ ਸੱਦੇ ਤਹਿਤ ਅੱਜ ਨਵਾਂਸ਼ਹਿਰ ਵਿਖੇ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।