ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ।