ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ।