ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ।