ਸ਼ਹਿਰ ਦੇ ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਰ.ਕੇ. ਵਿਜੈ ਦੀ ਧਰਮਪਤਨੀ ਸ਼੍ਰੀਮਤੀ ਨਰਿੰਦਰ ਰਾਣੀ ਨੂੰ ‘ਆਪ’ ਵੱਲੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਮੰਗੀਆਂ ਜਾ ਰਹੀਆਂ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।