ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸੜਕ ਹਾਦਸਾ ਪੀੜਤ ਹਸਪਤਾਲੀਕਰਨ ਅਤੇ ਭਰੋਸੇਯੋਗ ਇਲਾਜ (ਪੀ.ਐੱਮ.-ਰਾਹਤ) ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।