ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।