ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਡਰਾਈ ਡੇਅ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਗੁਰਪ੍ਰੀਤ ਸਿੰਘ ਮੰਗਵਾਲ, ਸੀ ਐਚ ਓ ਜਸਵੀਰ ਕੌਰ ਸਮੇਤ ਹੋਰਨਾਂ ਨੇ ਸਬ ਸੈਂਟਰ ਲਖਮੀਰਵਾਲਾ ਵਿਖੇ ਪਿੰਡ ਦੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆਂ ਅਤੇ ਮਲੇਰੀਆ ਵਰਗੀਆਂ ਮੱਛਰ ਨਾਲ ਹੋਣ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਘਰ ਘਰ ਜਾਕੇ ਜਾਗਰੂਕ ਕੀਤਾ ਗਿਆ।