Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Against corruption

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।