ਭੁੱਚੋ ਮੰਡੀ ਵਿਖੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਦੌਰਾਨ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਪੱਪੂ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।