ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ
ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਠੇਕੇਦਾਰ ਨੇ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ।
ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਬਲਵਿੰਦਰ ਕੌਰ ਜੀ ਦੀ ਅਗਵਾਈ ਹੇਠ ਵੱਡੇ ਜੱਥੇ ਦੇ ਰੂਪ ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।