ਪਿਛਲੇ ਮਹੀਨੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਨਾਮਜਦਗੀ ਪੱਤਰਾਂ ਦੇ ਦਾਖਲੇ ਸਮੇਂ ਸਬ ਡਿਵੀਜ਼ਨ ਕੰਪਲੈਕਸ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੇ ਅੱਜ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪਰਮਜੀਤ ਕੌਰ ਦੇ ਪਤੀ ਅਤੇ ਆਪ ਦੇ ਸੀਨੀਅਰ ਆਗੂ ਅਤੇ ਉੱਤਰੀ ਭਾਰਤ ਵਿੱਚ ਪੁਰਾਣੀਆਂ ਘਰਾਂ ਦੀ ਵੇਚ ਖਰੀਦ ਲਈ ਪ੍ਰਸਿੱਧ ਪਾਤੜਾਂ ਦੇ ਕਾਰ ਬਾਜ਼ਾਰ ਦੇ ਡੀਲਰਾਂ ਦੀ ਜਥੇਬੰਦੀ ਕਾਰ ਡੀਲਰਜ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ ਉੱਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ਤੇ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।