ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਮਿਤੀ 09 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋ ਰਾਤ 9:30 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰਡਰੀ ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਵੱਡੇ ਪੱਧਰ ਤੇ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ।