ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।