ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।