ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਵੀ ਵੱਖੑਵੱਖ ਥਾਵਾਂ ’ਤੇ ਚੈਕਿੰਗ ਕੀਤੀ ਅਤੇ ਸਿਹਤ ਕਰਮਚਾਰੀਆਂ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੇਂਗੂ ਬੁਖ਼ਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ।